ਸਿਹਤ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ ਆਸਟ੍ਰੇਲੀਆ ਵਿੱਚ ਓਮੀਕਰੋਨ ਨਾਲ ਪ੍ਰਭਾਵਿਤ 37 ਲੋਕ ਇਸ ਵੇਲ਼ੇ ਹਸਪਤਾਲਾਂ ਵਿੱਚ ਦਾਖ਼ਲ ਹਨ ਜਿਨ੍ਹਾਂ ਵਿਚੋਂ ਕਿਸੇ ਦੀ ਹਾਲਤ ਵੀ ਗੰਭੀਰ ਨਹੀਂ ਦਸੀ ਜਾ ਰਹੀ।
ਡੋਹਰਟੀ ਇੰਸਟੀਚਿਊਟ ਵਲੋਂ ਪੇਸ਼ ਕੀਤੀ ਗਈ ਇੱਕ ਰਿਪੋਰਟ ਅਨੁਸਾਰ ਇਹ 'ਗੰਭੀਰ ਸੰਕਟ' ਤਾਂ ਹੀ ਉਤਪੰਨ ਹੋ ਸਕਦਾ ਹੈ ਜੇ ਕਰ ਲਾਗੂ ਕੀਤੀਆਂ ਗਈਆਂ ਕੋਵਿਡ ਪਾਬੰਦੀਆਂ ਨੂੰ ਹਟਾ ਦਿੱਤਾ ਜਾਵੇ।
ਇਸ ਨੂੰ ਇਸ ਸੰਦਰਭ ਵਿੱਚ ਵੀ ਵਿਚਾਰਨ ਦੀ ਲੋੜ ਹੈ ਕਿ ਇਸ ਰਿਪੋਰਟ ਦੇ ਸਿਰਫ ਕੁਝ ਹਿੱਸੇ ਹੀ ਫ਼ਿਲਹਾਲ ਜਨਤਕ ਕੀਤੇ ਗਏ ਹਨ ਅਤੇ ਇਹ ਅਨੁਮਾਨ ਭਵਿੱਖ ਵਿੱਚ ਪੈਦਾ ਹੋ ਸਕਦੀ ਸਭ ਤੋਂ 'ਗੰਭੀਰ ਸਥਿਤੀ' ਨੂੰ ਦਰਸਾਉਂਦੇ ਹਨ ਅਤੇ ਜਿਸ ਬਾਰੇ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਇਸ ਰਿਪੋਰਟ ਵਿੱਚ ਰਾਸ਼ਟਰੀ ਬੂਸਟਰ ਪ੍ਰੋਗਰਾਮ ਰੋਲਆਊਟ ਨੂੰ ਧਿਆਨ ਵਿੱਚ ਨਹੀਂ ਰਖਿਆ ਗਿਆ ਹੈ।
ਪ੍ਰਧਾਨ ਮੰਤਰੀ ਨੇ ਮਾਸਕ ਦੀ ਵਰਤੋਂ ਉਤੇ ਜ਼ੋਰ ਦਿੱਤਾ ਅਤੇ ਇਹ ਸੁਝਾਅ ਵੀ ਦਿੱਤਾ ਕਿ ਵਾਇਰਸ ਦੇ ਪ੍ਰਕੋਪ ਤੋਂ ਬਚਣ ਲਈ ਲੋਕਾਂ ਨੂੰ ਨਿਜੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਤਾਂ ਕਿ ਤਾਲਾਬੰਦੀ ਤੋਂ ਬਚਿਆ ਜਾ ਸਕੇ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ ਉੱਤੇ ਉਪਲੱਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਰਾਮ ਸੁਣੋ ਅਤੇ ਸਾਨੂੰ