ਜਨਵਰੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ 99 ਪ੍ਰਤੀਸ਼ਤ ਗਿਰਾਵਟ

ਆਸਟ੍ਰੇਲੀਅਨ ਸਟੈਟਿਸਟਿਕਸ ਬਿਉਰੋ (ਏ ਬੀ ਐਸ) ਦੁਆਰਾ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਜਨਵਰੀ ਦੇ ਮਹੀਨੇ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਵਿੱਚ ਭਾਰੀ ਗਿਰਾਵਟ ਵੇਖਣ ਨੂੰ ਮਿਲ਼ੀ।

International students

Source: Getty Images/Kiyoshi Hijiki

ਏ ਬੀ ਐਸ ਦੇ ਅੰਕੜਿਆਂ ਅਨੁਸਾਰ ਪਿਛਲੇ ਜਨਵਰੀ ਵਿੱਚ ਕੁੱਲ 91,250 ਅੰਤਰਰਾਸ਼ਟਰੀ ਵਿਦਿਆਰਥੀ ਆਸਟ੍ਰੇਲੀਆ ਵਿੱਚ ਆਏ ਸਨ ਜਦਕਿ ਇਸ ਸਾਲ ਅੰਤਰਰਾਸ਼ਟਰੀ ਸਰਹੱਦਾਂ ਬੰਦ ਹੋਣ ਕਰਕੇ ਜਨਵਰੀ ਵਿੱਚ ਸਿਰਫ਼ 360 ਵਿਦਿਆਰਥੀ ਹੀ ਪਹੁੰਚ ਸਕੇ। 2020 ਦੇ ਮੁਕਾਬਲੇ ਇਹ 99.6 ਪ੍ਰਤੀਸ਼ਤ ਦੀ ਕਮੀ ਹੈ।

ਸਾਲ 2020 ਦੇ ਦੂਜੇ ਅੱਧ ਵਿਚ ਭਾਰਤੀ ਵਿਦਿਆਰਥੀਆਂ ਵਲੋਂ ਸਿਰਫ਼ 10,549 ਅਰਜ਼ੀਆਂ ਦਾਖਲ ਕੀਤੀਆਂ ਗਈਆਂ।

ਗ੍ਰਹਿ ਮਾਮਲਿਆਂ ਵਿਭਾਗ ਦੁਆਰਾ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ 2019 ਵਿੱਚ ਇਸ ਸਮੇਂ ਦੀ ਤੁਲਨਾ ਵਿਚ ਨਵੀਆਂ ਵਿਦਿਆਰਥੀ ਵੀਜ਼ਾ ਅਰਜ਼ੀਆਂ ਵਿੱਚ ਇਹ 48.4% ਦੀ ਗਿਰਾਵਟ ਹੈ।

ਇਸ ਹਫਤੇ ਦੇ ਸ਼ੁਰੂ ਵਿੱਚ ਉਪ ਪ੍ਰਧਾਨ ਮੰਤਰੀ ਮਾਈਕਲ ਮੈਕਕੋਰਮੈਕ ਨੇ ਕਿਹਾ ਕਿ ਆਸਟ੍ਰੇਲੀਆ ਸਿੰਗਾਪੁਰ ਨਾਲ ਜੁਲਾਈ ਦੇ ਸ਼ੁਰੂ ਵਿੱਚ ਇੱਕ ਅੰਤਰਰਾਸ਼ਟਰੀ ਯਾਤਰਾ ਸਮਝੌਤਾ ਕਰਕੇ ਆਵਾਜਾਈ ਖੋਲ੍ਹਣ ਤੇ ਕੰਮ ਕਰ ਰਿਹਾ ਹੈ।

ਇਸ ਦੌਰਾਨ, ਫੈਡਰਲ ਸਰਕਾਰ ਦੇਸ਼ ਦੀ ਸੀਮਤ ਕੁਆਰੰਟੀਨ ਸਮਰੱਥਾ ਨੂੰ ਧਿਆਨ ਵਿੱਚ ਰੱਖਦਿਆਂ ਅੰਦਾਜ਼ਨ 40,000 ਆਸਟ੍ਰੇਲੀਅਨ ਨਾਗਰਿਕਾਂ ਅਤੇ ਸਥਾਈ ਵਸਨੀਕਾਂ ਦੇ ਘਰ ਪਰਤਣ ਨੂੰ ਤਰਜੀਹ ਦੇਣ ਦੇ ਆਪਣੇ ਸਟੈਂਡ ’ਤੇ ਹਾਲੇ ਵੀ ਕਾਇਮ ਹੈ।

ਐਸ ਬੀ ਐਸ ਪੰਜਾਬੀ ਦੀ  ਨੂੰ ਬੁੱਕਮਾਰਕ ਕਰੋ ਅਤੇ  ਲਈ ਐਪ ਸਟੋਰ ਉੱਤੇ ਜਾਓ। ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ। ਤੁਸੀਂ ਸਾਨੂੰ  'ਤੇ ਵੀ ਫ਼ਾਲੋ ਕਰ ਸਕਦੇ ਹੋ।

Share
Published 17 March 2021 9:42am
Updated 12 August 2022 3:11pm
By Avneet Arora, Ravdeep Singh


Share this with family and friends