ਨਵੇਂ ਨਿਯੁਕਤ ਇਮੀਗ੍ਰੇਸ਼ਨ ਮੰਤਰੀ ਐਲੈਕਸ ਹਾਕ ਨੇ ਸੰਕੇਤ ਦਿੱਤਾ ਕਿ ਇੱਕ ਸਾਲ ਤੋਂ ਲਗਿਆਂ ਸਰਹੱਦੀ ਪਾਬੰਦੀਆਂ ਦੇ ਬਾਅਦ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਸੈਲਾਨੀਆਂ ਸਮੇਤ ਅਸਥਾਈ ਪ੍ਰਵਾਸੀਆਂ ਨੂੰ ਜਲਦੀ ਤੋਂ ਜਲਦੀ ਦੇਸ਼ ਵਾਪਸ ਲਿਆਉਣ ਦੀ ਯੋਜਨਾ ਬਣਾ ਰਹੀ ਹੈ।
ਐਸ ਬੀ ਐਸ ਨਿਊਜ਼ ਨਾਲ ਇੱਕ ਇੰਟਰਵਿਊ ਵਿੱਚ ਸ੍ਰੀ ਹਾਕ ਨੇ ਕਿਹਾ ਕਿ ਸਰਕਾਰ ਅੰਤਰਰਾਸ਼ਟਰੀ ਸਰਹੱਦਾਂ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ।
“ਅਸੀਂ ਕੋਵਿਡ ਹਲਾਤਾਂ ਨਾਲ਼ ਨਜਿੱਠਦਿਆਂ ਇਹ ਸਮਝਿਆ ਹੈ ਕਿ ਆਪਣੀ ਆਰਥਿਕਤਾ ਨੂੰ ਲੀਹ ਤੇ ਰੱਖਣ ਲਈ ਅਸਥਾਈ ਵੀਜ਼ਾ ਧਾਰਕਾਂ ਦੇ ਅਹਿਮ ਯੋਗਦਾਨ ਨੂ ਯਾਦ ਰੱਖਣਾ ਬਹੁਤ ਜ਼ਰੂਰੀ ਹੈ। ਅਸੀਂ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਉਣਾ ਚਾਹੁੰਦੇ ਹਾਂ ਇਸੇ ਲਈ ਸਰਕਾਰ ਟੀਕਾਕਰਨ ਪ੍ਰੋਗਰਾਮ ਨੂੰ ਲਾਗੂ ਕਰ ਰਹੀ ਹੈ ਤਾਂ ਕਿ ਸਾਡੀਆਂ ਕੌਮਾਂਤਰੀ ਸਰਹੱਦਾਂ ਖੋਲ਼ਿਆਂ ਜਾ ਸਕਣ, ” ਇਮੀਗ੍ਰੇਸ਼ਨ ਮੰਤਰੀ ਨੇ ਕਿਹਾ।
ਇਮੀਗ੍ਰੇਸ਼ਨ ਮੰਤਰੀ ਦੀ ਪ੍ਰਤੀਕ੍ਰਿਆ ਉਦੋਂ ਆਈ ਹੈ ਜਦੋਂ ਗ੍ਰਹਿ ਵਿਭਾਗ ਦੇ ਤਾਜ਼ਾ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਆਫਸ਼ੋਰ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਅਰਜ਼ੀਆਂ ਵਿੱਚ ਸਾਲ 2019 ਦੀ ਇਸੇ ਮਿਆਦ ਦੇ ਮੁਕਾਬਲੇ 2020 ਦੇ ਦੂਜੇ ਅੱਧ ਵਿਚ 65 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਸਭ ਤੋਂ ਵੱਡੀ ਗਿਰਾਵਟ ਭਾਰਤ ਤੋਂ ਵੀਜ਼ਾ ਅਰਜ਼ੀਆਂ ਵਿੱਚ ਵੇਖੀ ਗਈ ਹੈ ਜੋ ਕਿ ਵਿਦਿਆਰਥੀਆਂ ਦਾ ਆਸਟ੍ਰੇਲੀਆ ਵਿੱਚ ਚੀਨ ਤੋਂ ਬਾਅਦ ਦੂਸਰਾ ਸਭ ਤੋਂ ਵੱਡਾ ਸਰੋਤ ਹੈ।
ਸ੍ਰੀ ਹਾਕ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦੇਸ਼ ਦੀਆਂ ਸਰਹੱਦਾਂ ਮੁੜ ਖੁਲਣ ਤੇ ਸਾਰੇ ਪ੍ਰਵਾਸੀ ਆਸਟ੍ਰੇਲੀਆ ਧੜਾਧੜ ਮੁੜ ਪਰਤ ਆਉਣਗੇ।
ਐਸ ਬੀ ਐਸ ਪੰਜਾਬੀ ਦੀ ਨੂੰ ਬੁੱਕਮਾਰਕ ਕਰੋ ਅਤੇ ਲਈ ਐਪ ਸਟੋਰ ਉੱਤੇ ਜਾਓ। ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ। ਤੁਸੀਂ ਸਾਨੂੰ ਅਤੇ 'ਤੇ ਵੀ ਫ਼ਾਲੋ ਕਰ ਸਕਦੇ ਹੋ।