ਭਾਰਤ ਵਿਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ ਵਿੱਚ ਰਿਕਾਰਡ ਵਾਧਾ ਹੋਇਆ ਹੈ। ਕਰੋਨਾ ਮਹਾਮਾਰੀ ਤੋਂ ਸਭ ਤੋਂ ਵਧ ਪ੍ਰਭਾਵਿਤ ਮੁਲਕਾਂ ਦੀ ਸੂਚੀ ਵਿੱਚ ਭਾਰਤ ਚੌਥੇ ਸਥਾਨ ’ਤੇ ਹੈ।
ਭਾਰਤ ਤੋਂ ਵਾਪਸ ਆਉਣ ਵਿਚ ਅਸਮਰੱਥ ਸੈਂਕੜੇ ਅਸਥਾਈ ਵੀਜ਼ਾ ਧਾਰਕਾਂ ਨੂੰ ਆਸਟ੍ਰੇਲੀਆ ਮੁੜ ਪਰਤਣ ਵਿੱਚ ਸ਼ਾਇਦ ਹੁਣ ਅਨੁਮਾਨ ਨਾਲੋਂ ਜ਼ਿਆਦਾ ਇੰਤਜ਼ਾਰ ਕਰਨਾ ਪੈ ਸਕਦਾ ਹੈ।
ਸ਼੍ਰੀ ਟੱਜ ਨੇ ਕਿਹਾ ਕਿ ਭਾਰਤ ਅਤੇ ਇਸ ਵਰਗੇ ਹੋਰ ਮੁਲਕ ਅਜੇ ਵੀ ਇਸ ਮਹਾਮਾਰੀ ਉਤੇ ਕਾਬੂ ਪਾਉਣ ਵਿਚ ਜੂਝ ਰਹੇ ਹਨ ਅਤੇ ਇਸ ਲਈ ਯਾਤਰਾ ਸੰਬੰਦੀ ਪਾਬੰਦੀਆਂ ਨੂੰ ਹਟਾਉਣ ਵਿਚ ਹਾਲੇ ਕੁਝ ਹੋਰ ਸਮਾਂ ਲੱਗ ਸੱਕਦਾ ਹੈ।
ਇਕੱਲੇ ਮਹਾਰਾਸ਼ਟਰ ਰਾਜ ਵਿਚ ਹੀ 1ਲੱਖ ਤੋਂ ਵੱਧ ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਜੋ ਕੀ ਇਸ ਮਹਾਮਾਰੀ ਦੇ ਧੁਰ, ਚੀਨ ਵਿਚ ਦਰਜ ਹੋਏ ਕੋਰੋਨਾਵਾਇਰਸ ਕੇਸਾਂ ਨਾਲੋ ਵੀ ਵੱਧ ਗਿਣਤੀ ਹੈ।
ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦੀ ਆਸ਼ੰਕਾ ਹੈ ਇਸ ਸਾਲ ਵਿਦੇਸ਼ੀ ਪਰਵਾਸ ਵਿਚ 30 ਫ਼ੀ ਸਦੀ ਅਤੇ ਅਗਲੇ ਵਿੱਤੀ ਵਰ੍ਹੇ ਵਿਚ 85 ਪ੍ਰਤੀਸ਼ਤ ਦੀ ਕਮੀ ਆ ਸਕਦੀ ਹੈ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਤੋਂ ਲੈ ਸਕਦੇ ਹੋ।
ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।
ਫੈਡਰਲ ਸਰਕਾਰ ਵਲੋਂ ਕਰੋਨਾਵਾਇਰਸ ਪੀੜਤਾਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਜਾਰੀ ਕੀਤੀ ਕੋਵਿਡਸੇਫ ਨਾਮੀ ਐਪ ਨੂੰ ਤੁਸੀਂ ਆਪਣੇ ਫੋਨ ਦੇ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।