ਕੋਵਿਡ -19 ਅਪਡੇਟ: ਆਸਟ੍ਰੇਲੀਆ ਨੇ ਅਧਿਕਾਰਤ ਤੌਰ 'ਤੇ ਟੀਕਾਕਰਨ ਦੀ ਪਹਿਲੀ ਖੁਰਾਕ ਦੇ 90 ਫੀਸਦੀ ਟੀਚੇ ਨੂੰ ਕੀਤਾ ਪਾਰ

ਇਹ 12 ਨਵੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

Surfers Paradise

Higher vaccination rate in the country would mean greater freedoms. Source: AAP Image/Jono Searle

  • ਆਸਟ੍ਰੇਲੀਆ ਨੇ ਅਧਿਕਾਰਤ ਤੌਰ 'ਤੇ ਟੀਕਾਕਰਨ ਦੀ ਪਹਿਲੀ ਖੁਰਾਕ ਦੇ 90 ਫੀਸਦੀ ਟੀਚੇ ਨੂੰ ਕੀਤਾ ਪਾਰ।
  • ਪ੍ਰਧਾਨ ਮੰਤਰੀ ਸਕਾਟ ਮੌਰੀਸਨ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਵਿਕਟੋਰੀਅਨ ਸਰਕਾਰ ਦੇ ਮਹਾਂਮਾਰੀ ਕਾਨੂੰਨਾਂ ਵਿੱਚ ਦਖਲ ਨਹੀਂ ਦੇਵੇਗੀ।
  • ਕੁਈਨਜ਼ਲੈਂਡ ਦੀ ਪ੍ਰੀਮੀਅਰ ਅੰਨਾਸਤਾਸੀਆ ਪਲਾਸਜ਼ੁਕ ਦਾ ਕਹਿਣਾ ਹੈ ਕਿ ਉਹ ਸਕੂਲੀ ਪੜ੍ਹਾਈ ਰੱਦ ਨਹੀਂ ਕਰਨਾ ਚਾਹੁੰਦੇ ਪਰ ਜੇਕਰ ਅਣਲਿੰਕ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਨੂੰ ਸਖ਼ਤ ਫੈਸਲੇ ਲੈਣੇ ਪੈਣਗੇ।
  • ਤਸਮਾਨੀਆ ਵੱਲੋਂ 16-24 ਉਮਰ ਵਰਗ ਦੇ ਵਸਨੀਕਾਂ ਨੂੰ ਟੀਕਾ ਲਗਵਾਉਣ ਦੀ ਅਪੀਲ।
  • ਪੱਛਮੀ ਆਸਟ੍ਰੇਲੀਆ ਦੇ ਟੀਕਾਕਰਨ ਕਮਿਸ਼ਨਰ ਕ੍ਰਿਸ ਡਾਸਨ ਨੇ ਦੇਸ਼ ਵਿੱਚ ਸਭ ਤੋਂ ਘੱਟ ਟੀਕਾਕਰਨ ਦਰਾਂ ਵਾਲੇ ਆਦਿਵਾਸੀ ਭਾਈਚਾਰਿਆਂ ਦੇ ਬਜ਼ੁਰਗਾਂ ਨੂੰ ਨਿੱਜੀ ਅਪੀਲ ਕੀਤੀ ਹੈ।
  • 15 ਨਵੰਬਰ ਤੋਂ, ਗ੍ਰੇਟਰ ਸਿਡਨੀ ਵਿੱਚ ਮਰੀਜ਼ਾਂ ਲਈ ਚੋਣਵੀਂ ਸਰਜਰੀ ਪੂਰੀ ਸਮਰੱਥਾ ਵਿੱਚ ਵਾਪਸ ਆ ਜਾਵੇਗੀ।

ਕੋਵਿਡ-19 ਦੇ ਅੰਕੜੇ:

ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,115 ਮਾਮਲੇ ਅਤੇ ਨੌਂ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਐਨ ਐਸ ਡਬਲਯੂ ਵਿੱਚ 286 ਨਵੇਂ ਭਾਈਚਾਰਕ ਮਾਮਲੇ ਅਤੇ ਦੋ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਏ ਸੀ ਟੀ ਨੇ 15 ਅਤੇ ਕੁਈਨਜ਼ਲੈਂਡ ਨੇ 2 ਨਵੇਂ ਸਥਾਨਕ ਮਾਮਲੇ ਦਰਜ ਕੀਤੇ ਹਨ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ  'ਤੇ ਅਪਡੇਟ ਕੀਤੀ ਜਾਂਦੀ ਹੈ।


 ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : 

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ  ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ  ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ  

Share
Published 12 November 2021 2:16pm
Updated 12 August 2022 3:01pm
By SBS/ALC Content, Paras Nagpal
Source: SBS


Share this with family and friends