- ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ 8 ਨਵੰਬਰ ਤੋਂ ਬੂਸਟਰ ਖੁਰਾਕਾਂ ਉਪਲਬਧ ਹੋਣ ਦਾ ਕੀਤਾ ਐਲਾਨ।
- ਵਿਕਟੋਰੀਆ ਦੇ ਮੁੜ ਖੁੱਲਣ ਤੋਂ ਪਹਿਲਾਂ ਮੌਜੂਦਾ ਪ੍ਰਕੋਪ ਵਿੱਚ ਸਭ ਤੋਂ ਵੱਧ ਰੋਜ਼ਾਨਾ ਮੌਤਾਂ ਦੀ ਗਿਣਤੀ ਦਰਜ।
- ਕੁਈਨਜ਼ਲੈਂਡ ਨੇ ਲਾਜ਼ਮੀ ਟੀਕਾਕਰਨ ਤਹਿਤ ਲਗਭਗ 150 ਪੁਲਿਸ ਅਧਿਕਾਰੀਆਂ ਨੂੰ ਕੀਤਾ ਬਰਖਾਸਤ।
ਵਿਕਟੋਰੀਆ
ਵਿਕਟੋਰੀਆ ਵਿੱਚ ਅੱਜ 25 ਮੌਤਾਂ ਦੇ ਨਾਲ ਸਭ ਤੋਂ ਵੱਧ ਰੋਜ਼ਾਨਾ ਕੋਵਿਡ-19 ਮੌਤਾਂ ਦੀ ਗਿਣਤੀ ਦਰਜ ਕੀਤੀ ਗਈ, ਇਸਦੇ ਨਾਲ ਹੀ ਰਾਜ ਵਿੱਚ 1,923 ਨਵੇਂ ਕੋਰੋਨਾਵਾਇਰਸ ਮਾਮਲੇ ਵੀ ਦਰਜ ਕੀਤੇ ਗਏ ਹਨ।
ਇਹ ਉਦੋਂ ਸਾਹਮਣੇ ਆਇਆ ਹੈ ਜਦੋਂ ਰਾਜ ਕੱਲ੍ਹ ਤੋਂ ਮੁੜ ਖੁੱਲਣ ਦੀ ਤਿਆਰੀ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ, "ਇਹ ਇਸ ਮਹਾਂਮਾਰੀ ਦੀ ਭਿਆਨਕ ਹਕੀਕਤ ਦੀ ਗੰਭੀਰ ਯਾਦ ਦਿਵਾਉਂਦਾ ਹੈ।"
ਵਿਕਟੋਰੀਆ ਹੈਲਥ ਦਾ ਕਹਿਣਾ ਹੈ ਕਿ ਕੋਵਿਡ-19 ਟੀਕਾਕਰਨ ਤੋਂ ਛੋਟ ਦਾ ਦਾਅਵਾ ਕਰਨ ਵਾਲਿਆਂ ਨੂੰ ਹੁਣ ਸਬੂਤ ਵਜੋਂ ਆਸਟ੍ਰੇਲੀਆਈ ਇਮਯੂਨਾਈਜ਼ੇਸ਼ਨ ਰਜਿਸਟਰ ਦੀ ਕਾਪੀ ਪੇਸ਼ ਕਰਨੀ ਪਵੇਗੀ।
ਨਿਊ ਸਾਊਥ ਵੇਲਜ਼
ਨਿਊ ਸਾਊਥ ਵੇਲਜ਼ ਵਿੱਚ ਸਥਾਨਕ ਤੌਰ 293 ਨਵੇਂ ਮਾਮਲੇ ਅਤੇ ਦੋ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਡਾਰਲਿੰਗਹਰਸਟ ਵਿੱਚ ਸਿਟੀ ਜਿਮ ਨਾਲ ਜੁੜੇ ਕੋਵਿਡ-19 ਦੇ 15 ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ।
ਜਿਨ੍ਹਾਂ ਲੋਕਾਂ ਨੇ 18 ਤੋਂ 23 ਅਕਤੂਬਰ ਜਾਂ 25 ਅਕਤੂਬਰ ਦੇ ਵਿਚਕਾਰ ਨਿਸ਼ਚਿਤ ਸਮੇਂ 'ਤੇ ਜਿਮ ਦੀ ਵਰਤੋਂ ਕੀਤੀ ਸੀ, ਉਹਨਾਂ ਨੂੰ ਆਮ ਸੰਪਰਕ ਮੰਨਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਤੁਰੰਤ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਨਕਾਰਾਤਮਕ ਨਤੀਜਾ ਪ੍ਰਾਪਤ ਹੋਣ ਤੱਕ ਸਵੈ-ਇਕਾਂਤਵਾਸ ਵਿੱਚ ਰਹਿਣਾ ਚਾਹੀਦਾ ਹੈ।
ਗ੍ਰਾਹਕ ਸੇਵਾ ਮੰਤਰੀ ਵਿਕਟਰ ਡੋਮਿਨੇਲੋ ਨੇ ਕਿਹਾ ਕਿ ਸ਼ੁੱਕਰਵਾਰ ਤੋਂ, ਲੋਕਾਂ ਨੂੰ ਸਰਵਿਸ ਐਨ ਐਸ ਡਬਲਯੂ ਐਪ ਰਾਹੀਂ ਇੱਕ ਇੱਕ ਪੁਸ਼ ਨੋਟੀਫਿਕੇਸ਼ਨ ਪ੍ਰਾਪਤ ਹੋਵੇਗਾ ਜੇਕਰ ਉਹ ਕਿਸੇ ਐਕਸਪੋਜ਼ਰ ਸਾਈਟ 'ਤੇ ਗਏ ਹਨ।
ਕੁਈਨਜ਼ਲੈਂਡ
ਲਗਭਗ 150 ਕੁਈਨਜ਼ਲੈਂਡ ਪੁਲਿਸ ਅਧਿਕਾਰੀਆਂ ਨੂੰ 4 ਅਕਤੂਬਰ ਦੀ ਅੰਤਮ ਤਾਰੀਖ ਤੱਕ ਟੀਕਾਕਰਨ ਕਰਵਾਉਣ ਵਿੱਚ ਅਸਫਲ ਰਹਿਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ।
ਕੁਈਨਜ਼ਲੈਂਡ ਨੇ ਅੱਜ ਕੋਈ ਨਵਾਂ ਮਾਮਲਾ ਦਰਜ ਨਹੀਂ ਕੀਤਾ।
ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ
- ਫਾਈਜ਼ਰ ਵੈਕਸੀਨ 8 ਨਵੰਬਰ ਤੋਂ ਪ੍ਰਾਇਮਰੀ, ਸੈਕੰਡਰੀ ਜਾਂ ਬੂਸਟਰ ਖੁਰਾਕਾਂ ਲਈ ਆਸਟ੍ਰੇਲੀਆ ਭਰ ਦੀਆਂ ਸਾਰੀਆਂ ਫਾਰਮੇਸੀਆਂ 'ਤੇ ਉਪਲਬਧ ਹੋਵੇਗੀ।
- ਏ ਸੀ ਟੀ ਨੇ ਅੱਠ ਨਵੇਂ ਕੋਰੋਨਾਵਾਇਰਸ ਮਾਮਲੇ ਦਰਜ ਕੀਤੇ ਹਨ।
- ਪ੍ਰਧਾਨ ਮੰਤਰੀ ਸਕਾਟ ਮੌਰੀਸਨ ਦਾ ਕਹਿਣਾ ਹੈ ਕਿ ਤਿੰਨ ਚੌਥਾਈ ਆਸਟ੍ਰੇਲੀਆਈ ਹੁਣ ਪੂਰੀ ਤਰ੍ਹਾਂ ਟੀਕਾਕਰਨ ਹਾਸਿਲ ਕਰ ਚੁੱਕੇ ਹਨ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਅਤੇ
- ਵਿਕਟੋਰੀਆ , ਅਤੇ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਅਤੇ
- ਨੋਰਦਰਨ ਟੇਰੀਟਰੀ ਅਤੇ
- ਕੁਇੰਜ਼ਲੈਂਡ ਅਤੇ
- ਦੱਖਣੀ ਆਸਟ੍ਰੇਲੀਆ ਅਤੇ
- ਤਸਮਾਨੀਆ ਅਤੇ
- ਪੱਛਮੀ ਆਸਟ੍ਰੇਲੀਆ ਅਤੇ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : , , , , , , ,
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ ਉੱਤੇ ਉਪਲਬਧ ਹੈ।
ਸਬੰਧਿਤ ਪੇਸ਼ਕਾਰੀਆਂ/ਇਹ ਵੀ ਜਾਣੋ:

ਆਸਟ੍ਰੇਲੀਆ ਵਿੱਚ ਕੋਵਿਡ-19: ਤੁਹਾਡੀ ਭਾਸ਼ਾ ਵਿੱਚ ਮੌਜੂਦ ਲਾਜ਼ਮੀ ਜਾਣਕਾਰੀ