ਕੋਵਿਡ -19 ਅਪਡੇਟ: ਵਿਕਟੋਰੀਆ ਅਤੇ ਨਿਊ ਸਾਊਥ ਵੇਲਜ਼ ਵਿਚਕਾਰ ਸਰਹੱਦਾਂ ਪੂਰੀ ਤਰ੍ਹਾਂ ਖੁੱਲ੍ਹੀਆਂ

ਇਹ 5 ਨਵੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

Flights between NSW and Victoria have resumed without any COVID-19 restrictions, as the border between the two states reopens.

Source: AAP

ਨਿਊ ਸਾਊਥ ਵੇਲਜ਼ ਅਤੇ ਵਿਕਟੋਰੀਆ ਵਿਚਕਾਰ ਸਰਹੱਦਾਂ ਹੁਣ ਪੂਰੀ ਤਰ੍ਹਾਂ ਖੁੱਲ੍ਹ ਚੁੱਕੀਆਂ ਹਨ। ਪਰਿਵਾਰ ਹੁਣ ਮੁੜ੍ਹ ਤੋਂ ਇਕੱਠੇ ਹੋ ਸਕਦੇ ਹਨ ਅਤੇ ਹਵਾਈ ਯਾਤਰਾ ਕਰ ਸਕਦੇ ਹਨ।

ਨੋਰਦਰਨ ਟੈਰੀਟੋਰੀ ਵਿੱਚ ਕੋਵਿਡ-19 ਦਾ ਇੱਕ ਸਥਾਨਕ ਮਾਮਲਾ ਦਰਜ ਹੋਣ ਤੋਂ ਬਾਅਦ ਹਾਈ ਅਲਰਟ 'ਤੇ ਹੈ। ਇਹ ਖੇਤਰ ਵਿੱਚ ਕਮਿਊਨਿਟੀ ਟਰਾਂਸਮਿਸ਼ਨ ਦੀ ਪਹਿਲੀ ਘਟਨਾ ਹੈ ਜਿਸਨੇ ਕਿ 72 ਘੰਟਿਆਂ ਦਾ ਲਾਕਡਾਊਨ ਲਾਗੂ ਕਰਨ ਲਈ ਮਜਬੂਰ ਕੀਤਾ ਹੈ।

ਮੌਜੂਦਾ ਕੋਵਿਡ-19 ਸਥਿਤੀ 'ਤੇ ਚਰਚਾ ਕਰਨ ਲਈ ਰਾਸ਼ਟਰੀ ਮੰਤਰੀ ਮੰਡਲ ਦੀ ਪੰਜ ਹਫ਼ਤਿਆਂ ਵਿੱਚ ਪਹਿਲੀ ਵਾਰ ਮੀਟਿੰਗ ਹੋਈ ਹੈ। ਏਜੰਡੇ 'ਤੇ ਅੰਤਰਰਾਸ਼ਟਰੀ ਸਰਹੱਦਾਂ ਨੂੰ ਦੁਬਾਰਾ ਖੋਲ੍ਹਣਾ, ਬੱਚਿਆਂ ਨੂੰ ਟੀਕਾ ਲਗਾਉਣਾ ਹੈ।

ਯੂ ਕੇ ਦੀ ਆਕਸਫੋਰਡ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਇੱਕ ਜੀਨ ਦੀ ਪਛਾਣ ਕੀਤੀ ਹੈ ਜੋ ਕੋਵਿਡ -19 ਨਾਲ ਫੇਫੜਿਆਂ ਦੀ ਅਸਫਲਤਾ ਅਤੇ ਮੌਤ ਦੇ ਜੋਖਮ ਨੂੰ ਦੁੱਗਣਾ ਕਰ ਦਿੰਦਾ ਹੈ। ਇਹ ਖਾਸ ਤੌਰ 'ਤੇ ਦੱਖਣੀ ਏਸ਼ੀਆਈ ਵੰਸ਼ ਦੇ ਲੋਕਾਂ ਵਿੱਚ ਆਮ ਹੈ।

ਕੋਵਿਡ-19 ਦੇ ਅੰਕੜੇ

  • ਵਿਕਟੋਰੀਆ ਵਿੱਚ ਸਥਾਨਕ  ਤੌਰ ਤੇ 1,343 ਮਾਮਲੇ ਅਤੇ 10 ਮੌਤਾਂ ਦਰਜ ਕੀਤੀਆਂ ਗਈਆਂ ਹਨ। 
  • ਨਿਊ ਸਾਊਥ ਵੇਲਜ਼ ਵਿੱਚ 249 ਕੋਵਿਡ-19 ਮਾਮਲੇ, ਤਿੰਨ ਮੌਤਾਂ ਦਰਜ ਹੋਈਆਂ ਹਨ। 
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ  'ਤੇ ਅਪਡੇਟ ਕੀਤੀ ਜਾਂਦੀ ਹੈ।


 ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : 

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ  ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ  ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ  

Share
Published 5 November 2021 12:30pm


Share this with family and friends