- ਆਸਟ੍ਰੇਲੀਆ ਦੇ ਚਾਰ ਰਾਜਾਂ ਵਿੱਚ ਇੰਟੈਂਸਿਵ ਕੇਅਰ ਵਿੱਚ ਇਲਾਜ ਲਈ ਆ ਰਹੇ ਕੋਵਿਡਗ੍ਰਸਤ ਮਰੀਜ਼ਾਂ ਦੀ ਗਿਣਤੀ ਵਿੱਚ ਕਮੀ ਆਈ ਹੈ।
- ਐਨ ਐਸ ਡਬਲਯੂ, ਵਿਕਟੋਰੀਆ, ਕੁਈਨਜ਼ਲੈਂਡ ਅਤੇ ਤਸਮਾਨੀਆ ਵਿੱਚ ਇਸ ਸੰਖਿਆ 'ਚ ਗਿਰਾਵਟ ਆਈ ਹੈ ਅਤੇ ਨਾਲ ਹੀ ਇੰਨ੍ਹਾ ਚਾਰ ਰਾਜਾਂ ਵਿੱਚੋਂ ਤਿੰਨ ਰਾਜਾਂ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਦਾਖਲੇ ਵਿੱਚ ਵੀ ਕਮੀ ਦਰਜ ਕੀਤੀ ਗਈ।
- ਰਾਸ਼ਟਰੀ ਪੱਧਰ 'ਤੇ 74 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ ।
- ਮਾਹਿਰ ਚਿਤਾਵਨੀ ਦੇ ਰਹੇ ਹਨ ਕਿ ਅੱਜ ਦੀ ਜਨਤਕ ਛੁੱਟੀ ਦੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਨਾਲ ਆਉਣ ਵਾਲੇ ਦਿਨਾਂ ਅਤੇ ਹਫ਼ਤਿਆਂ ਵਿੱਚ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ।
- ਐਨ ਐਸ ਡਬਲਯੂ ਇੱਕ ਗੰਭੀਰ ਅੰਕੜੇ 'ਤੇ ਪਹੁੰਚ ਗਿਆ ਹੈ। ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਰਾਜ ਵਿੱਚ ਦਰਜ ਕੇਸਾਂ ਦੀ ਕੁੱਲ ਗਿਣਤੀ ਹੁਣ 1 ਮਿਲੀਅਨ ਤੋਂ ਵੱਧ ਹੋ ਗਈ ਹੈ। ਇਨ੍ਹਾਂ ਵਿੱਚੋਂ ਅੱਧੇ ਤੋਂ ਵੱਧ ਕੇਸ ਪਿਛਲੇ 15 ਦਿਨਾਂ ਵਿੱਚ ਰਿਕਾਰਡ ਕੀਤੇ ਗਏ ਸਨ।
- ਕੁਈਨਜ਼ਲੈਂਡ ਸਰਕਾਰ ਨੇ ਬਜ਼ੁਰਗਾਂ ਨੂੰ ਆਉਣ ਵਾਲੇ ਹਫ਼ਤਿਆਂ ਵਿੱਚ ਭੀੜ ਤੋਂ ਬਚਣ ਦੀ ਅਪੀਲ ਕੀਤੀ ਹੈ।
- ਵਿਕਟੋਰੀਅਨ ਸਰਕਾਰ ਆਸਟ੍ਰੇਲੀਅਨ ਓਪਨ ਦੇ ਕੁਝ ਮੈਚਾਂ ਲਈ ਦੀ ਟਿਕਟ ਸਮਰੱਥਾ ਨੂੰ 50 ਪ੍ਰਤੀਸ਼ਤ ਤੋਂ ਵਧਾ ਕੇ 65 ਪ੍ਰਤੀਸ਼ਤ ਕਰਨ ਦੀ ਆਗਿਆ ਦੇਵੇਗੀ।
- ਬ੍ਰਿਟਿਸ਼ ਸੰਗੀਤਕਾਰ ਐਲਟਨ ਜੌਨ ਨੇ ਕੋਵਿਡ -19 ਹੋਣ ਤੋਂ ਬਾਅਦ, ਅਮਰੀਕਾ ਵਿੱਚ ਹੋਣ ਵਾਲੇ ਆਪਣੇ ਦੋ ਵਿਦਾਇਗੀ ਸਮਾਰੋਹਾਂ ਦੀਆਂ ਤਰੀਕਾਂ ਨੂੰ ਮੁਲਤਵੀ ਕਰ ਦਿੱਤਾ ਹੈ।
ਕੋਵਿਡ-19 ਅੰਕੜੇ:
- ਨਿਊ ਸਾਊਥ ਵੇਲਜ਼ ਵਿੱਚ 21,030 ਨਵੇਂ ਮਾਮਲੇ ਅਤੇ 29 ਮੌਤਾਂ ਦਰਜ ਕੀਤੀਆਂ ਹਨ ਜਦਕਿ 2,794 ਮਰੀਜ਼ ਹਸਪਤਾਲ ਵਿੱਚ ਭਰਤੀ ਹਨ ਜਿਨ੍ਹਾਂ ਵਿੱਚ 175 ਇੰਟੈਂਸਿਵ ਕੇਅਰ ਵਿੱਚ ਹਨ।
- ਵਿਕਟੋਰੀਆ ਵਿੱਚ 13,507 ਨਵੇਂ ਕੇਸ ਅਤੇ 35 ਮੌਤਾਂ ਦਰਜ ਕੀਤੀਆਂ ਗਈਆਂ ਹਨ। 1,089 ਕੋਵਿਡ ਮਰੀਜ਼ ਹਸਪਤਾਲਾਂ ਵਿੱਚ ਦਾਖਲ ਹਨ ਅਤੇ 113 ਇੰਟੈਂਸਿਵ ਕੇਅਰ ਵਿੱਚ ਹਨ।
- ਕੁਈਨਜ਼ਲੈਂਡ ਵਿੱਚ ਨੌਂ ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ ਹਸਪਤਾਲ ਵਿੱਚ ਭਰਤੀ ਹੋਣ ਵਾਲਿਆਂ ਦੀ ਗਿਣਤੀ 928 ਤੋਂ ਘੱਟ ਕੇ 889 ਹੋ ਗਈ ਹੈ ਅਤੇ ਆਈ ਸੀ ਯੂ 'ਚ ਭਰਤੀ ਹੋਣ ਵਾਲਿਆਂ ਦੀ ਗਿਣਤੀ ਵੀ 51 ਤੋਂ ਘੱਟ ਕੇ 47 'ਤੇ ਆ ਗਈ ਹੈ। ਰਾਜ ਵਿੱਚ 13,551 ਨਵੇਂ ਮਾਮਲੇ ਦਰਜ ਕੀਤੇ ਗਏ ਹਨ।
- ਤਸਮਾਨੀਆ ਵਿੱਚ 712 ਨਵੇਂ ਕੇਸ ਅਤੇ ਇੱਕ ਮੌਤ ਦਰਜ ਕੀਤੀ ਗਈ ਹੈ। 28 ਲੋਕ ਹਸਪਤਾਲ ਅਤੇ 2 ਇੰਟੈਂਸਿਵ ਕੇਅਰ ਵਿੱਚ ਹਨ।
ਕਈ ਰਾਜਾਂ ਨੇ ਆਰ ਏ ਟੀ ਰਜਿਸਟ੍ਰੇਸ਼ਨ ਫਾਰਮ ਸਥਾਪਤ ਕੀਤੇ ਹਨ।
ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:
ਯਾਤਰਾ
ਵਿੱਤੀ ਮਦਦ
ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ:
- 'ਤੇ 60 ਤੋਂ ਵੱਧ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ ਹਾਸਿਲ ਕਰੋ।
- ਤੁਹਾਡੇ ਰਾਜ ਜਾਂ ਖੇਤਰ ਲਈ ਸੰਬੰਧਿਤ ਦਿਸ਼ਾ-ਨਿਰਦੇਸ਼: , , , , , , , ।
- ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਐਸ ਬੀ ਐਸ, ਆਸਟ੍ਰੇਲੀਆ ਦੇ ਵਿਆਪਕ ਭਾਈਚਾਰਿਆਂ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਦੇਣ ਲਈ ਵਚਨਬੱਧ ਹੈ। ਖਬਰਾਂ ਅਤੇ ਜਾਣਕਾਰੀ 63 ਭਾਸ਼ਾਵਾਂ 'ਚ ਉੱਤੇ ਉਪਲਬਧ ਹੈ।
ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣੋ ਅਤੇ ਸਾਨੂੰ । ਤੁਸੀਂ ਸਾਨੂੰ 'ਤੇ ਵੀ ਫ਼ਾਲੋ ਕਰ ਸਕਦੇ ਹੋ।