- ਉੱਤਰੀ ਐਨ ਐਸ ਡਬਲਯੂ ਵਿੱਚ, ਗ੍ਰਾਫਟਨ ਨਿਵਾਸੀਆਂ ਨੂੰ ਟੈਸਟ ਕਰਵਾਉਣ ਦੀ ਅਪੀਲ।
- ਵਿਕਟੋਰੀਆ ਵਿੱਚ ਹੁਣ ਲਾਗ ਦੇ 6,666 ਸਰਗਰਮ ਮਾਮਲੇ।
- ਏ ਸੀ ਟੀ ਤਾਲਾਬੰਦੀ ਦੇ ਆਪਣੇ ਸੱਤਵੇਂ ਹਫ਼ਤੇ ਵਿੱਚ ਹੋਇਆ ਦਾਖਲ।
- ਕੁਈਨਜ਼ਲੈਂਡ ਨੇ ਘਰੇਲੂ ਇਕਾਂਤਵਾਸ ਵਿੱਚ ਇੱਕ ਨਵਾਂ ਮਾਮਲਾ ਕੀਤਾ ਦਰਜ।
ਨਿਊ ਸਾਊਥ ਵੇਲਜ਼
ਐਨ ਐਸ ਡਬਲਯੂ ਨੇ ਸਥਾਨਕ ਤੌਰ 'ਤੇ 1,063 ਨਵੇਂ ਮਾਮਲੇ ਅਤੇ ਛੇ ਮੌਤਾਂ ਦਰਜ ਕੀਤੀਆਂ ਹਨ।
ਆਰੇਂਜ ਅਤੇ ਗਲੇਨ ਇੰਨਸ ਸਥਾਨਕ ਸਰਕਾਰੀ ਖੇਤਰ ਅੱਜ ਤਾਲਾਬੰਦੀ ਤੋਂ ਬਾਹਰ ਆਉਣਗੇ, ਜਦੋਂ ਕਿ ਨੈਰੋਮਾਈਨ ਵਿੱਚ ਤਾਲਾਬੰਦੀ ਸ਼ਨੀਵਾਰ, 25 ਸਤੰਬਰ ਨੂੰ ਖਤਮ ਹੋਵੇਗੀ।
ਉੱਤਰੀ ਐਨ ਐਸ ਡਬਲਯੂ ਦੇ ਗ੍ਰਾਫਟਨ ਤੋਂ ਸੀਵਰੇਜ ਦੇ ਨਮੂਨਿਆਂ ਵਿੱਚ ਵਾਇਰਸ ਦੇ ਵਿਸ਼ਨੂੰ ਪਾਏ ਗਏ ਹਨ, ਜਿੱਥੇ ਕਿ ਕੋਈ ਜਾਣੇ -ਪਛਾਣੇ ਮਾਮਲੇ ਨਹੀਂ ਹਨ।
ਵਿਕਟੋਰੀਆ
ਵਿਕਟੋਰੀਆ ਨੇ ਸਥਾਨਕ ਤੌਰ 'ਤੇ ਹਾਸਲ ਕੀਤੇ 766 ਨਵੇਂ ਮਾਮਲੇ ਦਰਜ ਕੀਤੇ ਹਨ, ਜੋ ਕਿ ਮਹਾਂਮਾਰੀ ਤੋਂ ਬਾਅਦ ਦਾ ਸਭ ਤੋਂ ਵੱਧ ਰੋਜ਼ਾਨਾ ਅੰਕੜਾ ਹੈ ਅਤੇ ਲਾਗ ਨਾਲ ਪ੍ਰਭਵਿਤ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਚਾਈਲਡ ਕੇਅਰ ਵਰਕਰਾਂ ਦੇ ਨਾਲ ਰਾਜ ਦੇ 100,000 ਤੋਂ ਵੱਧ ਅਧਿਆਪਕਾਂ ਨੂੰ 18 ਅਕਤੂਬਰ ਤੋਂ ਪਹਿਲਾਂ ਘੱਟੋ-ਘੱਟ ਇੱਕ ਖੁਰਾਕ ਲੈਣ ਦੀ ਜ਼ਰੂਰਤ ਹੋਏਗੀ ਅਤੇ 29 ਨਵੰਬਰ ਤੱਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਟੀਕਾ ਲਗਵਾਉਣ ਦੀ ਜ਼ਰੂਰਤ ਹੋਏਗੀ, ਜਦੋਂ ਤੱਕ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਡਾਕਟਰੀ ਛੋਟ ਹਾਸਿਲ ਨਾ ਹੋਵੇ।
ਸਿਡਨੀ ਤੋਂ ਪੂਰੀ ਤਰ੍ਹਾਂ ਟੀਕਾ ਹਾਸਿਲ ਕਰ ਚੁੱਕੇ ਵਿਕਟੋਰੀਆ ਵਾਸੀ 30 ਸਤੰਬਰ ਤੋਂ ਘਰ ਵਾਪਸ ਆ ਸਕਣਗੇ। ਉਨ੍ਹਾਂ ਨੂੰ 72 ਘੰਟਿਆਂ ਤੋਂ ਪੁਰਾਣਾ ਇੱਕ ਨਕਾਰਾਤਮਕ ਕੋਵਿਡ -19 ਟੈਸਟ ਕਰਵਾਉਣ ਅਤੇ 14 ਦਿਨ ਕੁਆਰੰਟੀਨ ਵਿੱਚ ਬਿਤਾਉਣ ਦੀ ਦੀ ਜ਼ਰੂਰਤ ਹੋਵੇਗੀ, ਜੋ ਕਿ ਘਰ ਵਿੱਚ ਹੀ ਕੀਤਾ ਜਾ ਸਕਦਾ ਹੈ।
ਆਸਟ੍ਰੇਲੀਅਨ ਰਾਜਧਾਨੀ ਖੇਤਰ
ਏ ਸੀ ਟੀ ਨੇ ਸਥਾਨਕ ਤੌਰ 'ਤੇ 16 ਨਵੇਂ ਮਾਮਲੇ ਦਰਜ ਕੀਤੇ ਹਨ, ਜਿਸ ਨਾਲ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ 674 ਹੋ ਗਈ ਹੈ।
12 ਤੋਂ 59 ਸਾਲ ਦੀ ਉਮਰ ਦੇ ਵਸਨੀਕ ਅੱਜ ਤੋਂ ਆਪਣੀ ਸਥਾਨਕ ਫਾਰਮੇਸੀ ਰਾਹੀਂ ਮਾਡਰਨਾ ਟੀਕਾ ਪ੍ਰਾਪਤ ਕਰ ਸਕਦੇ ਹਨ।
ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ
- ਫੈਡਰਲ ਸੈਰ ਸਪਾਟਾ ਮੰਤਰੀ ਡੈਨ ਟੇਹਨ ਨੇ ਕਿਹਾ ਕਿ ਸਰਕਾਰ ਆਪਣੇ ਸਿਸਟਮ ਨੂੰ ਤਿਆਰ ਕਰ ਰਹੀ ਹੈ, ਜਿਸ ਵਿੱਚ ਟੀਕੇ ਦੇ ਪਾਸਪੋਰਟ ਵੀ ਸ਼ਾਮਲ ਹਨ, ਤਾਂ ਜੋ ਅੰਤਰਰਾਸ਼ਟਰੀ ਯਾਤਰਾ ਨੂੰ "ਕ੍ਰਿਸਮਸ ਦੇ ਨਾਲ" ਬਿਨਾਂ ਲਾਜ਼ਮੀ ਹੋਟਲ ਕੁਆਰੰਟੀਨ ਦੇ ਆਗਿਆ ਦਿੱਤੀ ਜਾ ਸਕੇ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਅਤੇ
- ਵਿਕਟੋਰੀਆ , ਅਤੇ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਅਤੇ
- ਨੋਰਦਰਨ ਟੇਰੀਟਰੀ ਅਤੇ
- ਕੁਇੰਜ਼ਲੈਂਡ ਅਤੇ
- ਦੱਖਣੀ ਆਸਟ੍ਰੇਲੀਆ ਅਤੇ
- ਤਸਮਾਨੀਆ ਅਤੇ
- ਪੱਛਮੀ ਆਸਟ੍ਰੇਲੀਆ ਅਤੇ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : , , , , , , ,
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ ਉੱਤੇ ਉਪਲਬਧ ਹੈ।
ਸਬੰਧਿਤ ਪੇਸ਼ਕਾਰੀਆਂ/ਇਹ ਵੀ ਜਾਣੋ:

ਆਸਟ੍ਰੇਲੀਆ ਵਿੱਚ ਕੋਵਿਡ-19: ਤੁਹਾਡੀ ਭਾਸ਼ਾ ਵਿੱਚ ਮੌਜੂਦ ਲਾਜ਼ਮੀ ਜਾਣਕਾਰੀ