- ਨਿਊ ਸਾਊਥ ਵੇਲਜ਼ ਵੱਲੋਂ ਦੋ ਕੋਵਿਡ ਟੀਕੇ ਲਗਵਾ ਚੁੱਕੇ ਯਾਤਰੀਆਂ ਲਈ ਘਰੇਲੂ ਕੁਆਰੰਟੀਨ ਦਾ ਐਲਾਨ
- ਵਿਕਟੋਰੀਆ ਵੱਲੋਂ ਅੱਜ ਅੱਧੀ ਰਾਤ ਤੋਂ ਕੁਝ ਪਾਬੰਦੀਆਂ ਨੂੰ ਸੌਖਾ ਕਰਨ ਬਾਰੇ ਜਾਣਕਾਰੀ
- ਏ ਸੀ ਟੀ ਵਿੱਚ ਬਿਰਧ ਦੇਖਭਾਲ ਖੇਤਰ ਲਈ ਟੀਕਾਕਰਣ ਲਾਜ਼ਮੀ ਕਰਾਰ
- ਕੁਈਨਜ਼ਲੈਂਡ ਨੇ ਘਰੇਲੂ ਇਕਾਂਤਵਾਸ ਵਿੱਚ ਇੱਕ ਹੋਰ ਕੇਸ ਦਰਜ ਕੀਤਾ
ਨਿਊ ਸਾਊਥ ਵੇਲਜ਼
ਨਿਊ ਸਾਊਥ ਵੇਲਜ਼ ਵਿੱਚ 1,284 ਨਵੇਂ ਕੇਸ ਦਰਜ ਕੀਤੇ ਗਏ ਹਨ ਜਦਕਿ 12 ਹੋਰ ਮੌਤਾਂ ਹੋਈਆਂ ਹਨ। ਮ੍ਰਿਤਕਾਂ ਵਿੱਚ ਤਿੰਨ ਡੱਬੋ ਵਿੱਚਲੇ ਬਿਰਧ ਦੇਖਭਾਲ ਕੇਂਦਰ ਦੇ ਵਸਨੀਕ ਸਨ।
ਨਿਊ ਸਾਊਥ ਵੇਲਜ਼ ਦੀ ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਉਨ੍ਹਾਂ ਯਾਤਰੀਆਂ ਲਈ ਸੱਤ ਦਿਨਾਂ ਦੇ ਆਪਣੇ ਘਰ ਵਿੱਚ ਹੀ ਕੁਆਰੰਟੀਨ ਟ੍ਰਾਇਲ ਸ਼ੁਰੂ ਕਰਨ ਦੀ ਨਵੀਂ ਯੋਜਨਾ ਦਾ ਐਲਾਨ ਕੀਤਾ ਜਿਨ੍ਹਾਂ ਦੇ ਟੀ ਜੀ ਏ ਦੁਆਰਾ ਮਾਨਤਾ ਪ੍ਰਾਪਤ ਲੋੜ੍ਹੀਂਦੇ ਦੋ ਕੋਵਿਡ-19 ਟੀਕੇ ਲੱਗੇ ਹੋਣਗੇ। ਸ਼ੁਰੂਆਤੀ ਅਜ਼ਮਾਇਸ਼ ਵਿੱਚ 175 ਲੋਕ ਸ਼ਾਮਲ ਹੋਣਗੇ ਅਤੇ ਇਸ ਨੂੰ ਮਹੀਨੇ ਦੇ ਅੰਤ ਵਿੱਚ ਸ਼ੁਰੂ ਕੀਤਾ ਜਾਣਾ ਹੈ।
ਕਲਿਕ ਕਰੋ।
ਵਿਕਟੋਰੀਆ
ਵਿਕਟੋਰੀਆ ਵਿੱਚ 510 ਨਵੇਂ ਕੇਸ ਅਤੇ ਇੱਕ ਮੌਤ ਦਰਜ ਕੀਤੀ ਗਈ ਹੈ।
ਅੱਜ ਰਾਤ ਅੱਧੀ ਰਾਤ ਤੋਂ, ਟੀਕਾਕਰਣ ਤੋਂ ਰਹਿਤ ਜਾਂ ਅੰਸ਼ਕ ਤੌਰ 'ਤੇ ਟੀਕਾਕਰਣ ਵਾਲੇ ਬਾਲਗ ਇੱਕ ਵੱਖਰੇ ਘਰ ਦੇ ਇੱਕ, ਦੂਜੇ ਵਿਅਕਤੀ ਨਾਲ ਸੈਰ ਜਾਂ ਪਿਕਨਿਕ ਲਈ ਮਿਲ ਸਕਣਗੇ। ਜਦਕਿ ਪੂਰੀ ਤਰ੍ਹਾਂ ਟੀਕਾਕਰਣ ਵਾਲੇ ਬਾਲਗਾਂ ਲਈ ਦੋ ਘਰਾਂ ਦੇ ਪੰਜ ਲੋਕਾਂ ਤੱਕ ਦਾ ਮੇਲ-ਮਿਲਾਪ ਹੋ ਸਕਦਾ ਹੈ।
ਸਰਕਾਰ ਵੱਲੋਂ ਤਾਲਾਬੰਦੀ ਤੋਂ ਬਾਹਰ ਆਉਣ ਦਾ ਪੂਰਾ ਰੋਡਮੈਪ ਅਤੇ ਨਵੰਬਰ ਤੱਕ ਦੀਆਂ ਪਾਬੰਦੀਆਂ ਦੀ ਰੂਪ-ਰੇਖਾ ਐਤਵਾਰ, 19 ਸਤੰਬਰ ਨੂੰ ਜਾਰੀ ਕੀਤੀ ਜਾਵੇਗੀ।
ਆਸਟ੍ਰੇਲੀਅਨ ਰਾਜਧਾਨੀ ਖੇਤਰ (ਕੈਨਬਰਾ)
ਘੱਟੋ-ਘੱਟ 14 ਛੂਤਕਾਰੀ ਲੋਕਾਂ ਸਮੇਤ 30 ਨਵੇਂ ਕੇਸ ਦਰਜ ਕੀਤੇ ਗਏ ਹਨ।
ਅੱਜ ਤੋਂ ਬਜ਼ੁਰਗ ਦੇਖਭਾਲ ਕੇਂਦਰਾਂ ਲਈ ਟੀਕਾਕਰਣ ਲਾਜ਼ਮੀ ਕਰ ਦਿੱਤਾ ਗਿਆ ਹੈ। ਸਬੰਧਿਤ ਕਾਮੇ ਆਪਣੇ ਕਾਰਜ ਸਥਾਨ ਵਿੱਚ ਉਦੋਂ ਤੱਕ ਦਾਖਲ ਨਹੀਂ ਹੋ ਸਕਣਗੇ ਜਦੋਂ ਤੱਕ ਉਨ੍ਹਾਂ ਨੂੰ ਘੱਟੋ-ਘੱਟ ਕੋਵਿਡ-19 ਦਾ ਪਹਿਲਾਂ ਟੀਕਾ ਨਹੀਂ ਲੱਗ ਜਾਂਦਾ।
ਆਸਟ੍ਰੇਲੀਆ ਵਿੱਚ ਪਿਛਲੇ 24 ਘੰਟੇ
- ਅਗਲੇ ਹਫਤੇ, ਤਸਮਾਨੀਆ ਖੇਤਰੀ ਐਨ ਐਸ ਡਬਲਯੂ ਤੋਂ ਪੂਰੀ ਤਰ੍ਹਾਂ ਟੀਕਾਕਰਣ ਵਾਲੇ ਯਾਤਰੀਆਂ ਲਈ 30 ਦਿਨਾਂ ਦੇ ਘਰੇਲੂ ਕੁਆਰੰਟੀਨ ਦੀ ਅਜ਼ਮਾਇਸ਼ ਸ਼ੁਰੂ ਕਰੇਗਾ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਅਤੇ
- ਵਿਕਟੋਰੀਆ , ਅਤੇ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਅਤੇ
- ਨੋਰਦਰਨ ਟੇਰੀਟਰੀ ਅਤੇ
- ਕੁਇੰਜ਼ਲੈਂਡ ਅਤੇ
- ਦੱਖਣੀ ਆਸਟ੍ਰੇਲੀਆ ਅਤੇ
- ਤਸਮਾਨੀਆ ਅਤੇ
- ਪੱਛਮੀ ਆਸਟ੍ਰੇਲੀਆ ਅਤੇ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : , , , , , , ,
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ ਉੱਤੇ ਉਪਲਬਧ ਹੈ।
ਸਬੰਧਿਤ ਪੇਸ਼ਕਾਰੀਆਂ/ਇਹ ਵੀ ਜਾਣੋ:

ਆਸਟ੍ਰੇਲੀਆ ਵਿੱਚ ਕੋਵਿਡ-19: ਤੁਹਾਡੀ ਭਾਸ਼ਾ ਵਿੱਚ ਮੌਜੂਦ ਲਾਜ਼ਮੀ ਜਾਣਕਾਰੀ