ਕੋਵਿਡ-19 ਅਪਡੇਟ: ਨਿਊ ਸਾਊਥ ਵੇਲਜ਼ ਅਜੇ ਵੀ ਤੀਹਰੇ ਅੰਕਾਂ ਵਿੱਚ, ਕੁਇਨਜ਼ਲੈਂਡ ‘ਚ ਪੂਰੀ ਸਾਵਧਾਨੀ ਵਰਤਣ ਦੀ ਸਲਾਹ

ਇਹ 26 ਜੁਲਾਈ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

Signs of AstraZeneca and Pfizer Covid-19 vaccines outside a doctors surgery in the lower north shore suburb of Lane Cove in Sydney

Signs of AstraZeneca and Pfizer Covid-19 vaccines outside a doctors surgery in the lower north shore suburb of Lane Cove in Sydney, Monday, July 26, 2021. Source: AAP Image/Mick Tsikas

  • ਨਿਊ ਸਾਊਥ ਵੇਲਜ਼ ਵਿੱਚ ਪਰਿਵਾਰਕ ਮੇਲੇ-ਗੇਲੇ ਕੋਵਿਡ-19 ਦੇ ਵਧਦੇ ਕੇਸਾਂ ਪਿਛਲਾ ਮੁੱਖ ਕਾਰਣ
  • ਵਿਕਟੋਰੀਆ ਵਿੱਚ ਪਾਬੰਦੀਆਂ ਹਟਾਉਣ ਸਬੰਧੀ ਵਿਚਾਰਾਂ
  • ਦੱਖਣੀ ਆਸਟ੍ਰੇਲੀਆ ਵੱਲੋਂ ਤਾਲਾਬੰਦੀ ਖਤਮ ਕਰਨ ਦਾ ਐਲਾਨ
  • ਸਿਡਨੀ ਤਾਲਾਬੰਦੀ ਵਿੱਚੋਂ ਇੱਕ ਕਰੋਨਾ ਕੇਸ ਦੇ ਕੁਈਨਜ਼ਲੈਂਡ ਆਉਣ ਪਿੱਛੋਂ 'ਹਾਈ ਅਲਰਟ' 

ਨਿਊ ਸਾਊਥ ਵੇਲਜ਼

ਐਨ ਐਸ ਡਬਲਯੂ ਨੇ ਸਥਾਨਕ ਤੌਰ 'ਤੇ 145 ਨਵੇਂ ਕਰੋਨਾ ਕੇਸ ਦਰਜ ਕੀਤੇ ਹਨ। ਫੇਅਰਫੀਲਡ ਇਲਾਕੇ ਵਿੱਚ ਮਾਮਲਿਆਂ ਦੀ ਗਿਣਤੀ ਹੁਣ ਪਹਿਲਾਂ ਨਾਲ਼ੋਂ ਘੱਟ ਗਈ ਹੈ।

ਇਸ ਦੌਰਾਨ ਪੁਲਿਸ ਕਮਿਸ਼ਨਰ ਮਿਕ ਫੁੱਲਰ ਨੇ ਚੇਤਾਵਨੀ ਦਿੱਤੀ ਕਿ ਤਾਲਾਬੰਦੀ ਦੌਰਾਨ ਸਿਡਨੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਐਨ ਐਸ ਡਬਲਯੂ ਦੀ ਮੁੱਖ ਸਿਹਤ ਅਧਿਕਾਰੀ ਡਾ. ਕੈਰੀ ਚੈਂਟ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਥਾਨਕ ਫਾਰਮੇਸੀਆਂ/ਦਵਾਈ ਵਾਲੀਆਂ ਦੁਕਾਨਾਂ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਐਸਟ੍ਰਾਜ਼ੇਨੇਕਾ ਟੀਕਾ ਲਾ ਸਕਦੀਆਂ ਹਨ। ਉਨ੍ਹਾਂ ਇਹ ਗੱਲ ਫਾਈਜ਼ਰ ਦੇ ਕੋਵਿਡ-19 ਟੀਕੇ ਦੀ ਘਾਟ ਪਿੱਛੋਂ ਆਖੀ ਹੈ।

ਡਾ. ਚੈਂਟ ਨੇ ਸਭ ਲੋਕਾਂ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ ਹੈ।

ਇਸ ਸੂਚੀ ਜਾਂ ਨਕਸ਼ੇ ਵਿੱਚ 
ਵਿਕਟੋਰੀਆ

ਵਿਕਟੋਰੀਆ ਵਿੱਚ ਕੋਵਿਡ-19 ਦੇ 11 ਨਵੇਂ ਕੇਸ ਦਰਜ ਕੀਤੇ ਗਏ ਹਨ। ਇਹ ਸਾਰੇ ਕੇਸ ਮੌਜੂਦਾ 'ਡੈਲਟਾ ਵੇਰੀਐਂਟ' ਦੇ ਫੈਲਾਅ ਨਾਲ਼ ਜੁੜੇ ਹੋਏ ਹਨ ਅਤੇ ਲਾਗ ਵਾਲੇ ਸਮੇਂ 'ਆਈਸੋਲੇਸ਼ਨ' ਵਿੱਚ ਸਨ। ਸੂਬੇ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ ਹੁਣ 190 ਹੈ।

ਸੂਬੇ ਵਿਚਲੀ ਪੰਜਵੀਂ ਤਾਲਾਬੰਦੀ 27 ਜੁਲਾਈ ਮੰਗਲਵਾਰ ਨੂੰ ਰਾਤ 11:59 ਵਜੇ ਖ਼ਤਮ ਹੋ ਰਹੀ ਹੈ ਪਰ ਅਧਿਕਾਰੀਆਂ ਵਲੋਂ ਪਾਬੰਦੀਆਂ ਵਿੱਚ ਢਿੱਲ ਦੇਣ ਲਈ “ਹਾਲੇ ਕੁਝ ਵੀ ਅੰਤਮ ਫੈਸਲਾ ਨਹੀਂ ਲਿਆ ਗਿਆ ਹੈ”।

ਇਸ ਸੂਚੀ ਜਾਂ ਨਕਸ਼ੇ ਵਿੱਚ ਕੇਸਾਂ ਦੇ ਸਥਾਨ ਬਾਰੇ 


ਆਸਟ੍ਰੇਲੀਆ ਵਿੱਚ ਪਿਛਲੇ 24 ਘੰਟੇ

  • ਦੱਖਣੀ ਪੂਰਬੀ ਕੁਈਨਜ਼ਲੈਂਡ ਵਿੱਚ ਚਿਹਰੇ ਦੇ ਮਾਸਕ ਸਣੇ ਕੁਝ ਪਾਬੰਦੀਆਂ ਲਾਗੂ ਹਨ। ਇਸ ਸੂਚੀ ਜਾਂ ਨਕਸ਼ੇ ਵਿੱਚ
  • ਦੱਖਣੀ ਆਸਟ੍ਰੇਲੀਆ ਬੁੱਧਵਾਰ, ਸਵੇਰੇ 12:01 ਤੋਂ ਤਾਲਾਬੰਦੀ ਦੀਆਂ ਪਾਬੰਦੀਆਂ ਹਟਾਉਣ ਦੀ ਰਾਹ 'ਤੇ ਹੈ, ਪਰ ਕੁਝ ਨਿਯਮ ਲਾਗੂ ਰਹਿਣਗੇ।
  • ਫੈਡਰਲ ਸਿਹਤ ਵਿਭਾਗ ਅਨੁਸਾਰ ਆਸਟ੍ਰੇਲੀਆ ਵਿੱਚ ਇਸ ਵੇਲੇ ਕੋਵਿਡ-19 ਦੇ 2,117 ਸਰਗਰਮ ਕੇਸ ਹਨ।

ਕੋਵਿਡ-19 ਮਿੱਥ:

ਸਿਹਤਮੰਦ ਨੌਜਵਾਨ ਕੋਵਿਡ-19  ਤੋਂ ਪ੍ਰਭਾਵਤ ਨਹੀਂ ਹੁੰਦੇ। ਇਹ ਸਿਰਫ ਬੁੱਢੇ ਜਾਂ ਬਿਮਾਰ ਲੋਕਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਮਾਰਦਾ ਹੈ।

ਕੋਵਿਡ-19 ਤੱਥ:

ਵਾਇਰਸ ਬਜ਼ੁਰਗ ਅਤੇ ਪਹਿਲਾਂ ਤੋਂ ਹੀ ਬਿਮਾਰ ਸਥਿਤੀਆਂ ਵਾਲੇ ਲੋਕਾਂ ਨੂੰ ਵਧੇਰੇ ਪ੍ਰਭਾਵਿਤ ਕਰਦਾ ਹੈ, ਪਰ ਇੱਹ ਕੁਝ ਤੰਦਰੁਸਤ ਨੌਜਵਾਨਾਂ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ ਅਤੇ ਮੌਤ ਦਾ ਕਾਰਨ ਬਣ ਸਕਦਾ ਹੈ।


ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ  'ਤੇ ਅਪਡੇਟ ਕੀਤੀ ਜਾਂਦੀ ਹੈ।


 ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : 

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:


ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ  ਤੋਂ ਲੈ ਸਕਦੇ ਹੋ।

ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ  ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ 

Share
Published 26 July 2021 4:29pm
Updated 12 August 2022 3:06pm
By SBS/ALC Content, Preetinder Grewal
Source: SBS


Share this with family and friends