- ਵਿਕਟੋਰੀਆ ਨੇ ਟੀਕਾਕਰਣ ਦੀਆਂ ਦਰਾਂ ਨੂੰ ਵਧਾਉਣ ਲਈ 21 ਮਿਲੀਅਨ ਡਾਲਰ ਦੇ ਪੈਕੇਜ ਦੀ ਕੀਤੀ ਘੋਸ਼ਣਾ।
- ਖੇਤਰੀ ਨਿਊ ਸਾਊਥ ਵੇਲਜ਼ ਵਿੱਚ ਮਾਮਲਿਆਂ ਦੀ ਵੱਧ ਰਹੀ ਗਿਣਤੀ ਚਿੰਤਾ ਦਾ ਕਾਰਨ।
- ਏ ਸੀ ਟੀ ਨੇ ਪਾਬੰਦੀਆਂ ਵਿੱਚ ਢਿੱਲ ਦੇਣ ਦੀ ਕੀਤੀ ਘੋਸ਼ਣਾ।
ਵਿਕਟੋਰੀਆ
ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ 1,749 ਨਵੇਂ ਕੋਵਿਡ -19 ਮਾਮਲੇ ਅਤੇ 11 ਮੌਤਾਂ ਦਰਜ ਕੀਤੀਆਂ ਹਨ।
ਰਾਜ ਦੀ 16 ਸਾਲ ਤੋਂ ਵੱਧ ਉਮਰ ਦੀ ਆਬਾਦੀ ਦੇ 89.4 ਪ੍ਰਤੀਸ਼ਤ ਲੋਕ ਟੀਕਾਕਰਣ ਦੀ ਪਹਿਲੀ ਖੁਰਾਕ ਅਤੇ 67.2 ਪ੍ਰਤੀਸ਼ਤ ਲੋਕ ਦੋਵੇਂ ਖੁਰਾਕਾਂ ਪ੍ਰਾਪਤ ਕਰ ਚੁੱਕੇ ਹਨ।
ਪ੍ਰੀਮੀਅਰ ਡੈਨੀਅਲ ਐਂਡਰਿਊਜ਼ ਨੇ ਟੀਕਾਕਰਨ ਨੂੰ ਉਤਸ਼ਾਹਤ ਕਰਨ ਲਈ 21 ਮਿਲੀਅਨ ਡਾਲਰ ਦੇ ਪੈਕੇਜ ਦੀ ਘੋਸ਼ਣਾ ਕੀਤੀ, ਜਿਸ ਵਿੱਚ ਵਧੇਰੇ ਪੌਪ -ਅਪ ਟੀਕਾਕਰਣ ਕਲੀਨਿਕ, ਮੁਲਾਕਾਤਾਂ ਲਈ ਬੁਕਿੰਗ, ਆਵਾਜਾਈ ਅਤੇ ਹੋਰ ਵਿਕਲਪ ਸ਼ਾਮਲ ਹਨ।
ਨਿਊ ਸਾਊਥ ਵੇਲਜ਼
ਨਿਊ ਸਾਊਥ ਵੇਲਜ਼ਵਿੱਚ ਸਥਾਨਕ ਤੌਰ 'ਤੇ 273 ਨਵੇਂ ਮਾਮਲੇ ਅਤੇ ਚਾਰ ਮੌਤਾਂ ਦਰਜ ਕੀਤੀਆਂ ਗਈਆਂ ਹਨ।
12-15 ਸਾਲ ਦੀ ਉਮਰ ਦੇ 75 ਪ੍ਰਤੀਸ਼ਤ ਤੋਂ ਘੱਟ ਬੱਚਿਆਂ ਨੂੰ ਕੋਵਿਡ -19 ਟੀਕੇ ਦੀ ਆਪਣੀ ਪਹਿਲੀ ਖੁਰਾਕ ਮਿਲੀ ਹੈ, ਜਦੋਂ ਕਿ 35.5 ਪ੍ਰਤੀਸ਼ਤ ਨੂੰ ਪੂਰੀ ਤਰ੍ਹਾਂ ਟੀਕਾ ਲਗਾਇਆ ਗਿਆ ਹੈ।
ਰਾਜ ਨੇ ਆਪਣੇ 16 ਸਾਲ ਤੋਂ ਵੱਧ ਉਮਰ ਦੀ ਆਬਾਦੀ ਦੇ ਟੀਕਾਕਰਨ ਦੇ 80 ਪ੍ਰਤੀਸ਼ਤ ਟੀਚੇ ਨੂੰ ਵੀ ਪਾਰ ਕਰ ਲਿਆ ਹੈ।
ਮੁੱਖ ਮੈਡੀਕਲ ਅਫਸਰ ਡਾ. ਕੈਰੀ ਚਾਂਟ ਨੇ ਕਿਹਾ ਕਿ ਖੇਤਰੀ ਖੇਤਰਾਂ ਵਿੱਚ ਮਾਮਲਿਆਂ ਦੀ ਵੱਧ ਰਹੀ ਗਿਣਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਉਨ੍ਹਾਂ ਨੇ ਭਾਈਚਾਰੇ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ ਹੈ।
ਆਸਟ੍ਰੇਲੀਅਨ ਰਾਜਧਾਨੀ ਖੇਤਰ
ਏ ਸੀ ਟੀ ਵਿੱਚ 24 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 21 ਮਾਮਲੇ ਮੌਜੂਦਾ ਪ੍ਰਕੋਪ ਨਾਲ ਜੁੜੇ ਹੋਏ ਹਨ।
ਆਸਟ੍ਰੇਲੀਅਨ ਰਾਜਧਾਨੀ ਪ੍ਰਦੇਸ਼ ਨੇ 12 ਸਾਲ ਅਤੇ ਇਸ ਤੋਂ ਵੱਧ ਉਮਰ ਦੀ ਆਬਾਦੀ ਦਾ 80 ਪ੍ਰਤੀਸ਼ਤ ਟੀਕਾਕਰਨ ਮੁਕੱਮਲ ਹੋਣ ਵਜੋਂ ਕੋਵਿਡ -19 ਪਾਬੰਦੀਆਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ।
ਸਾਰੇ ਜ਼ਰੂਰੀ ਅਤੇ ਗੈਰ-ਜ਼ਰੂਰੀ ਪ੍ਰਚੂਨ ਕਾਰੋਬਾਰਾਂ ਨੂੰ ਵੀਰਵਾਰ 21 ਅਕਤੂਬਰ ਨੂੰ ਰਾਤ 11:59 ਵਜੇ ਤੋਂ ਖੋਲ੍ਹਣ ਦੀ ਆਗਿਆ ਹੋਵੇਗੀ।
ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ
- ਕੁਈਨਜ਼ਲੈਂਡ ਨੇ ਆਪਣੀ 70%, 80% ਅਤੇ ਫਿਰ 90% ਯੋਗ ਆਬਾਦੀ ਨੂੰ ਪੂਰੀ ਤਰ੍ਹਾਂ ਟੀਕਾਕਰਨ ਮੁਕੱਮਲ ਹੋਣ ਤੇ ਰਾਜ ਦੀ ਘਰੇਲੂ ਅਤੇ ਅੰਤਰਰਾਸ਼ਟਰੀ ਯਾਤਰਾ ਦੀਆਂ ਕੀਤਾ ਹੈ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਅਤੇ
- ਵਿਕਟੋਰੀਆ , ਅਤੇ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਅਤੇ
- ਨੋਰਦਰਨ ਟੇਰੀਟਰੀ ਅਤੇ
- ਕੁਇੰਜ਼ਲੈਂਡ ਅਤੇ
- ਦੱਖਣੀ ਆਸਟ੍ਰੇਲੀਆ ਅਤੇ
- ਤਸਮਾਨੀਆ ਅਤੇ
- ਪੱਛਮੀ ਆਸਟ੍ਰੇਲੀਆ ਅਤੇ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : , , , , , , ,
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ ਉੱਤੇ ਉਪਲਬਧ ਹੈ।
ਸਬੰਧਿਤ ਪੇਸ਼ਕਾਰੀਆਂ/ਇਹ ਵੀ ਜਾਣੋ:

ਆਸਟ੍ਰੇਲੀਆ ਵਿੱਚ ਕੋਵਿਡ-19: ਤੁਹਾਡੀ ਭਾਸ਼ਾ ਵਿੱਚ ਮੌਜੂਦ ਲਾਜ਼ਮੀ ਜਾਣਕਾਰੀ