- ਰੈੱਡ ਕਰਾਸ ਵੱਲੋਂ ਗ੍ਰੇਟਰ ਸਿਡਨੀ ਦੇ ਅਸਥਾਈ ਵੀਜ਼ਾ ਧਾਰਕ ਨਿਵਾਸੀਆਂ ਲਈ ਗ੍ਰਾਂਟਾਂ ਦੀ ਪੇਸ਼ਕਸ਼।
- ਵਿਕਟੋਰੀਆ ਦੇ ਸਾਲ 12 ਦੇ ਵਿਦਿਆਰਥੀਆਂ ਲਈ ਟੀਕਾਕਰਨ ਨੂੰ ਪਹਿਲ।
- ਅਪਾਹਜਤਾ ਵਾਲੇ ਕੈਨਬਰਾ ਵਾਸੀਆਂ ਲਈ ਵਧੇਰੇ ਟੀਕਾਕਰਣ ਅਤੇ ਜਾਂਚ ਮੁਲਾਕਾਤਾਂ।
- ਦੱਖਣੀ ਆਸਟ੍ਰੇਲੀਆ ਅਤੇ ਕੁਈਨਜ਼ਲੈਂਡ ਵਿੱਚ ਜ਼ੀਰੋ ਨਵੇਂ ਮਾਮਲੇ।
ਨਿਊ ਸਾਊਥ ਵੇਲਜ਼
ਐਨ ਐਸ ਡਬਲਯੂ ਨੇ ਸਥਾਨਕ ਤੌਰ 'ਤੇ 1,220 ਨਵੇਂ ਮਾਮਲੇ ਅਤੇ ਅੱਠ ਮੌਤਾਂ ਦਰਜ ਕੀਤੀਆਂ ਹਨ।
ਸੇਂਟ ਵਿਨਸੈਂਟ ਹਸਪਤਾਲ ਦੇ ਆਦਿਵਾਸੀ ਸਿਹਤ ਨਿਰਦੇਸ਼ਕ ਆਂਟੀ ਪੌਲੀਨ ਡਿਵਰਡ ਨੇ ਆਦਿਵਾਸੀ ਭਾਈਚਾਰਿਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਦੀ ਅਪੀਲ ਕੀਤੀ ਹੈ ਕਿਉਂਕਿ ਅਧਿਕਾਰੀ ਸਤੰਬਰ ਵਿੱਚ ਸੱਤ ਦਿਨਾਂ ਦਰਮਰਾਂ ਲਗਭਗ 1,500 ਨਵੇਂ ਮਾਮਲਿਆਂ ਦੀ ਉਮੀਦ ਕਰ ਰਹੇ ਹਨ।
ਆਸਟ੍ਰੇਲੀਅਨ ਰੈਡ ਕਰਾਸ ਦੁਆਰਾ ਗ੍ਰੇਟਰ ਸਿਡਨੀ ਤਾਲਾਬੰਦੀ ਤੋਂ ਪ੍ਰਭਾਵਿਤ ਅਸਥਾਈ ਵੀਜ਼ਾ ਧਾਰਕ 'ਤੇ ਜਾਂ ਬਿਨਾਂ ਵੀਜ਼ਾ ਦੇ ਲੋਕਾਂ ਨੂੰ ਇੱਕ ਵਾਰ ਭੁਗਤਾਨ ਵਜੋਂ $ 400 ਦੀ ਅਦਾਇਗੀ ਦੀ ਪੇਸ਼ਕਸ਼ ਕਰਦਾ ਹੈ।
ਵਿਕਟੋਰੀਆ
ਵਿਕਟੋਰੀਆ ਨੇ ਸਥਾਨਕ ਤੌਰ 'ਤੇ 246 ਨਵੇਂ ਮਾਮਲੇ ਦਰਜ ਕੀਤੇ ਹਨ, ਜਿਸ ਨਾਲ ਸਰਗਰਮ ਮਾਮਲਿਆਂ ਦੀ ਗਿਣਤੀ 1,786 ਹੋ ਗਈ ਹੈ।
ਅੱਜ ਤੋਂ, 10 ਦਿਨਾਂ ਦੀ ਤਰਜੀਹੀ ਪਹੁੰਚ ਯੋਜਨਾ ਦੇ ਹਿੱਸੇ ਵਜੋਂ, ਅਧਿਕਾਰੀਆਂ ਦਾ ਟੀਚਾ ਸਾਰੇ ਸਾਲ 12 ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅੰਤਮ ਪ੍ਰੀਖਿਆਵਾਂ ਤੋਂ ਪਹਿਲਾਂ ਟੀਕੇ ਦੀ ਘੱਟੋ-ਘੱਟ ਇੱਕ ਖੁਰਾਕ ਲਗਾਉਣਾ ਹੈ। ਸਾਲ 12 ਦੇ ਵਿਦਿਆਰਥੀਆਂ, ਅਧਿਆਪਕਾਂ, ਪ੍ਰੀਖਿਆ ਨਿਗਰਾਨਾਂ ਅਤੇ ਮੁਲਾਂਕਣ ਕਰਨ ਵਾਲਿਆਂ ਲਈ ਸੋਮਵਾਰ, 6 ਸਤੰਬਰ ਨੂੰ ਫਾਈਜ਼ਰ ਬੁਕਿੰਗ ਖੋਲ ਦਿੱਤੀ ਗਈ ਹੈ।
ਆਸਟ੍ਰੇਲੀਅਨ ਰਾਜਧਾਨੀ ਖੇਤਰ
ਏ ਸੀ ਟੀ ਨੇ ਸਥਾਨਕ ਤੌਰ 'ਤੇ 19 ਨਵੇਂ ਮਾਮਲੇ ਦਰਜ ਕੀਤੇ ਹਨ, ਜਦੋਂ ਕਿ ਘੱਟੋ ਘੱਟ ਛੇ ਮਾਮਲੇ ਛੂਤਕਾਰੀ ਹੋਣ ਦੌਰਾਨ ਕਮਿਊਨਿਟੀ ਵਿੱਚ ਸ਼ਾਮਲ ਸਨ।
ਏ ਸੀ ਟੀ ਸਰਕਾਰ ਅਪਾਹਜਤਾ ਵਾਲੇ ਲੋਕਾਂ ਲਈ ਬਿਹਤਰ ਪਹੁੰਚ ਅਤੇ ਵਧੇਰੇ ਟੀਕਾਕਰਣ ਅਤੇ ਟੈਸਟਿੰਗ ਮੁਲਾਕਾਤਾਂ ਲਈ ਐਕਸੈਸ ਅਤੇ ਸੈਂਸਰੀ ਕਲੀਨਿਕ ਨੂੰ ਵੈਸਟਨ ਕਰੀਕ ਕਮਿਊਨਿਟੀ ਹੈਲਥ ਸੈਂਟਰ ਵਿੱਚ ਭੇਜ ਰਹੀ ਹੈ।
ਆਪਣੀ ਬੁੱਕ ਕਰਨ ਲਈ ਇੱਥੇ ਕਲਿਕ ਕਰੋ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਅਤੇ
- ਵਿਕਟੋਰੀਆ , ਅਤੇ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਅਤੇ
- ਨੋਰਦਰਨ ਟੇਰੀਟਰੀ ਅਤੇ
- ਕੁਇੰਜ਼ਲੈਂਡ ਅਤੇ
- ਦੱਖਣੀ ਆਸਟ੍ਰੇਲੀਆ ਅਤੇ
- ਤਸਮਾਨੀਆ ਅਤੇ
- ਪੱਛਮੀ ਆਸਟ੍ਰੇਲੀਆ ਅਤੇ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : , , , , , , ,
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ ਉੱਤੇ ਉਪਲਬਧ ਹੈ।
ਸਬੰਧਿਤ ਪੇਸ਼ਕਾਰੀਆਂ/ਇਹ ਵੀ ਜਾਣੋ:

ਆਸਟ੍ਰੇਲੀਆ ਵਿੱਚ ਕੋਵਿਡ-19: ਤੁਹਾਡੀ ਭਾਸ਼ਾ ਵਿੱਚ ਮੌਜੂਦ ਲਾਜ਼ਮੀ ਜਾਣਕਾਰੀ