- ਐਨ ਐਸ ਡਬਲਯੂ ਦਾ ਅਗਸਤ ਦੇ ਅੰਤ ਤੱਕ 6 ਮਿਲੀਅਨ ਟੀਕੇ ਦੀਆਂ ਖੁਰਾਕਾਂ ਦੇਣ ਦਾ ਟੀਚਾ।
- ਕੁਈਨਜ਼ਲੈਂਡ ਦੇ ਸਰਗਰਮ ਮਾਮਲੇ 47 ਤੱਕ ਪਹੁੰਚੇ।
- ਵਿਕਟੋਰੀਆ ਨੇ ਚਾਰ ਨਵੇਂ ਮਾਮਲੇ ਕੀਤੇ ਦਰਜ।
- ਸੰਘੀ ਸਰਕਾਰ ਵੱਲੋਂ ਵਾਧੂ ਕੋਵਿਡ-19 ਸਹਾਇਤਾ ਭੁਗਤਾਨਾਂ ਦੀ ਪੇਸ਼ਕਸ਼।
ਨਿਊ ਸਾਊਥ ਵੇਲਜ਼
ਨਿਊ ਸਾਊਥ ਵੇਲਜ਼ ਵਿੱਚ ਸਥਾਨਕ ਤੌਰ 'ਤੇ ਨਵੇਂ 199 ਮਾਮਲੇ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਘੱਟੋ-ਘੱਟ 50 ਮਾਮਲੇ ਕਮਿਊਨਿਟੀ ਵਿੱਚ ਵਿਚਰਦੇ ਸਮੇਂ ਛੂਤਕਾਰੀ ਸਨ।
ਮੁੱਖ ਸਿਹਤ ਅਧਿਕਾਰੀ ਡਾ. ਕੈਰੀ ਚੈਂਟ ਲੋਕਾਂ ਨੂੰ ਯਾਦ ਦਵਾਉਂਦੇ ਹਨ ਕਿ ਉਹ ਅੱਠ ਸਥਾਨਕ ਸਰਕਾਰੀ ਖੇਤਰਾਂ ਵਿੱਚ ਉਦੋਂ ਤੱਕ ਨਾ ਜਾਣ ਜਦੋਂ ਤੱਕ ਅਤਿਅੰਤ ਜ਼ਰੂਰੀ ਨਾ ਹੋਵੇ।
ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਚਾਹੁੰਦੇ ਹਨ ਕਿ ਰਾਜ ਵਿੱਚ ਅਗਸਤ ਦੇ ਅਖੀਰ ਤੱਕ 6 ਮਿਲੀਅਨ ਟੀਕਿਆਂ ਦਾ ਰਿਕਾਰਡ ਹਾਸਿਲ ਕਰ ਲਿਆ ਜਾਵੇ। ਰਾਜ ਵਿੱਚ ਹੁਣ ਤੱਕ, ਟੀਕੇ ਦੀਆਂ 3.9 ਮਿਲੀਅਨ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਕੁਈਨਜ਼ਲੈਂਡ
ਕੁਈਨਜ਼ਲੈਂਡ ਨੇ ਸਥਾਨਕ ਤੌਰ 'ਤੇ ਕੋਵਿਡ-19 ਦੇ 16 ਨਵੇਂ ਮਾਮਲੇ ਦਰਜ ਕੀਤੇ ਹਨ, ਇਹ ਸਾਰੇ ਮੌਜੂਦਾ ਪ੍ਰਕੋਪ ਨਾਲ ਜੁੜੇ ਹੋਏ ਹਨ।
ਮੁੱਖ ਸਿਹਤ ਅਫਸਰ ਡਾ. ਜੇਨੇਟ ਯੰਗ ਦੇ ਵਸਨੀਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਘਰ ਵਿੱਚ ਹੀ ਰਹਿਣ ਅਤੇ ਕੋਈ ਵੀ ਲੱਛਣ ਮਹਿਸੂਸ ਹੋਣ ਤੇ ਤੁਰੰਤ ਜਾਂਚ ਕਰਵਾਉਣ।
ਡਿਪਟੀ ਪੁਲਿਸ ਕਮਿਸ਼ਨਰ ਸਟੀਵ ਗੋਲਸ਼ਚੇਵਸਕੀ ਦਾ ਕਹਿਣਾ ਹੈ ਕਿ ਪੁਲਿਸ ਨੇ ਹੁਣ ਤੱਕ 70 ਉਲੰਘਣਾ ਨੋਟਿਸ ਜਾਰੀ ਕੀਤੇ ਹਨ ਅਤੇ 21 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਨੇ ਜਨਤਕ ਸਿਹਤ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਸੀ।
ਇੱਥੇ ਦੀ ਸੂਚੀ ਬਾਰੇ ਜਾਣੋ। ਇੱਥੇ ਬਾਰੇ ਜਾਣੋ।
ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ
- ਵਿਕਟੋਰੀਆ ਨੇ ਸਥਾਨਕ ਤੌਰ 'ਤੇ ਚਾਰ ਨਵੇਂ ਮਾਮਲੇ ਕੀਤੇ ਹਨ, ਇਹ ਸਾਰੇ ਮੌਜੂਦਾ ਪ੍ਰਕੋਪ ਨਾਲ ਜੁੜੇ ਹੋਏ ਹਨ ਅਤੇ ਛੂਤਕਾਰੀ ਹੋਣ ਦੇ ਦੌਰਾਨ ਇਕਾਂਤਵਾਸ ਵਿੱਚ ਰਹਿ ਰਹੇ ਸਨ।
- ਜਿਹੜੇ ਲੋਕ ਰਾਜ ਦੇ ਜਨਤਕ ਸਿਹਤ ਆਦੇਸ਼ਾਂ ਦੇ ਕਾਰਨ ਘੱਟੋ-ਘੱਟ 8 ਘੰਟੇ ਕੰਮ ਗੁਆ ਚੁੱਕੇ ਹਨ ਉਹ ਆਪਣੀ ਨਿਯਮਤ ਅਦਾਇਗੀ ਤੋਂ ਇਲਾਵਾ ਦੇ ਯੋਗ ਹਨ। ਇਸ ਵਾਧੂ ਸਹਾਇਤਾ ਦੇ ਦਾਅਵੇ ਅੱਜ ਖੁੱਲ ਚੁੱਕੇ ਹਨ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਅਤੇ
- ਵਿਕਟੋਰੀਆ , ਅਤੇ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਅਤੇ
- ਨੋਰਦਰਨ ਟੇਰੀਟਰੀ ਅਤੇ
- ਕੁਇੰਜ਼ਲੈਂਡ ਅਤੇ
- ਦੱਖਣੀ ਆਸਟ੍ਰੇਲੀਆ ਅਤੇ
- ਤਸਮਾਨੀਆ ਅਤੇ
- ਪੱਛਮੀ ਆਸਟ੍ਰੇਲੀਆ ਅਤੇ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : , , , , , , ,
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਤੋਂ ਲੈ ਸਕਦੇ ਹੋ।
ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ SBS.com.au/coronavirus ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ