- ਹੁਣ ਐਨ ਐਸ ਡਬਲਯੂ ਵਿੱਚ ਓਮਿਕਰੋਨ ਕੋਵਿਡ-19 ਵੇਰੀਐਂਟ ਦੇ 25 ਮਾਮਲੇ ਹੋ ਗਏ ਹਨ। ਇਨ੍ਹਾਂ ਵਿੱਚੋਂ 14 ਸਥਾਨਕ ਅਤੇ 11 ਵਿਦੇਸ਼ੀ ਮਾਮਲੇ ਹਨ। ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਕ ਇਨਡੋਰ ਕਲਾਈਬਿੰਗ ਜਿਮ ਵਿੱਚ ਇੱਕ ਕਲੱਸਟਰ ਨਾਲ ਜੁੜੇ ਨੌਂ ਨਵੇਂ ਮਾਮਲਿਆਂ ਨੇ ਨੇ ਪੱਛਮੀ ਸਿਡਨੀ ਦੇ ਦੋ ਸਕੂਲਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ।
- ਦੱਖਣੀ ਆਸਟ੍ਰੇਲੀਆ ਵਿੱਚ ਹੁਣ ਵਿਕਟੋਰੀਆ, ਐਨ ਐਸ ਡਬਲਯੂ ਅਤੇ ਏ ਸੀ ਟੀ ਦੇ ਯਾਤਰੀਆਂ ਲਈ ਵਾਧੂ ਟੈਸਟਿੰਗ ਅਤੇ ਇਕਾਂਤਵਾਸ ਉਪਾਅ ਹਨ। ਦੱਖਣੀ ਆਸਟ੍ਰੇਲੀਆ ਪੁਲਿਸ ਕਮਿਸ਼ਨਰ ਅਤੇ ਐਮਰਜੈਂਸੀ ਕੋਆਰਡੀਨੇਟਰ ਗ੍ਰਾਂਟ ਸਟੀਵਨਜ਼ ਦਾ ਕਹਿਣਾ ਹੈ ਕਿ ਉਹ ਬਾਰਡਰ ਨੂੰ ਦੁਬਾਰਾ ਬੰਦ ਕਰਨ ਤੋਂ ਇਨਕਾਰ ਨਹੀਂ ਕਰ ਰਹੇ ਹਨ।
- ਏ ਸੀ ਟੀ ਵਿੱਚ 12 ਸਾਲ ਤੋਂ ਵੱਧ ਉਮਰ ਦੇ 98 ਪ੍ਰਤੀਸ਼ਤ ਲੋਕ ਹੁਣ ਪੂਰੀ ਤਰ੍ਹਾਂ ਟੀਕਾਕਰਨ ਕਰ ਚੁੱਕੇ ਹਨ।
- ਪੱਛਮੀ ਆਸਟ੍ਰੇਲੀਆ ਵਿੱਚ ਆਸਟ੍ਰੇਲੀਅਨ ਮੈਡੀਕਲ ਐਸੋਸੀਏਸ਼ਨ ਚਾਹੁੰਦੀ ਹੈ ਕਿ ਰਾਜ ਵੱਲੋਂ ਆਪਣੀਆਂ ਸਰਹੱਦਾਂ ਮੁੜ ਖੋਲ੍ਹਣ ਤੋਂ ਪਹਿਲਾਂ ਪੰਜ ਸਾਲ ਤੋਂ ਵੱਧ ਉਮਰ ਦੀ 90 ਪ੍ਰਤੀਸ਼ਤ ਆਬਾਦੀ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਜਾਵੇ।
- ਵਿਕਟੋਰੀਆ ਦੇ ਸੈਰ-ਸਪਾਟਾ ਮੰਤਰੀ ਮਾਰਟਿਨ ਪਾਕੁਲਾ ਦਾ ਕਹਿਣਾ ਹੈ ਕਿ ਨਵੇਂ ਓਮਿਕਰੋਨ ਵੇਰੀਐਂਟ ਦੇ ਖਤਰੇ ਦੇ ਬਾਵਜੂਦ ਰਾਜ ਦੀਆਂ ਸਰਹੱਦਾਂ ਕ੍ਰਿਸਮਸ ਲਈ ਖੁੱਲ੍ਹੀਆਂ ਹੋਣੀਆਂ ਚਾਹੀਦੀਆਂ ਹਨ।
- ਸੰਯੁਕਤ ਰਾਜ ਵਿੱਚ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਅੰਕੜੇ ਇਹ ਸੁਝਾਅ ਦੇ ਰਹੇ ਹਨ ਕਿ ਓਮਿਕਰੋਨ ਵੇਰੀਐਂਟ ਡੈਲਟਾ ਨਾਲੋਂ ਘੱਟ ਖਤਰਨਾਕ ਹੋ ਸਕਦਾ ਹੈ।
ਕੋਵਿਡ-19 ਦੇ ਅੰਕੜੇ:
ਵਿਕਟੋਰੀਆ ਵਿੱਚ 1,073 ਮਾਮਲੇ ਅਤੇ ਛੇ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਐਨ ਐਸ ਡਬਲਯੂ ਵਿੱਚ 208 ਮਾਮਲੇ ਦਰਜ ਕੀਤੇ ਗਏ ਹਨ।
ਏ ਸੀ ਟੀ ਨੇ ਵਿੱਚ ਛੇ ਮਾਮਲੇ ਰਿਕਾਰਡ ਕੀਤੇ ਗਏ ਹਨ।
ਕੁਆਰੰਟੀਨ ਅਤੇ ਰਾਜ ਦਰ ਰਾਜ ਪਾਬੰਦੀਆਂ:
ਯਾਤਰਾ
ਵਿੱਤੀ ਮਦਦ
ਇੱਕ ਵਾਰ ਰਾਜਾਂ ਵਿੱਚ 70 ਅਤੇ 80 ਪ੍ਰਤੀਸ਼ਤ ਤੱਕ ਲੋਕਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਣ 'ਤੇ ਕੋਵਿਡ-19 ਡਿਜ਼ਾਸਟਰ ਪੇਮੈਂਟ ਵਿੱਚ ਬਦਲਾਅ ਆ ਜਾਣਗੇ:
- 'ਤੇ 60 ਤੋਂ ਵੱਧ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ ਹਾਸਿਲ ਕਰੋ।
- ਤੁਹਾਡੇ ਰਾਜ ਜਾਂ ਖੇਤਰ ਲਈ ਸੰਬੰਧਿਤ ਦਿਸ਼ਾ-ਨਿਰਦੇਸ਼: , , , , , , , ।
- ਬਾਰੇ ਜਾਣਕਾਰੀ।
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੁਆਰਾ ਪ੍ਰਕਾਸ਼ਿਤ ਅਨੁਵਾਦਿਤ ਸਰੋਤਾਂ 'ਤੇ ਜਾਓ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ: