ਕੋਵਿਡ -19 ਅਪਡੇਟ: ਨਿਊ ਸਾਊਥ ਵੇਲਜ਼ ਵੱਲੋਂ ਲੋਕਾਂ ਨੂੰ ਆਪਣੀ ਬੂਸਟਰ ਖੁਰਾਕ ਬੁੱਕ ਕਰਵਾਉਣ ਦੀ ਅਪੀਲ

ਇਹ 3 ਨਵੰਬਰ 2021 ਨੂੰ ਆਸਟ੍ਰੇਲੀਆ ਵਿੱਚ ਕਰੋਨਾਵਾਇਰਸ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਹੈ।

Travellers arrived on the first quarantine free international flights in 590 days arrive at Sydney International Airport, Monday,

Travellers arrived on the first quarantine free international flights in 590 days arrive at Sydney International Airport, Monday, November 1 2021. Source: AAP

ਟੀਕਾਕਰਨ ਰੋਲ ਆਉਟ

  • ਨਿਊ ਸਾਊਥ ਵੇਲਜ਼ ਦੇ ਚੀਫ਼ ਮੈਡੀਕਲ ਅਫ਼ਸਰ ਡਾ. ਕੇਰੀ ਚਾਂਟ ਨੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕ ਜਿਨ੍ਹਾਂ ਨੂੰ ਦੂਜੀ ਕੋਵਿਡ-19 ਵੈਕਸੀਨ ਪ੍ਰਾਪਤ ਕੀਤਿਆਂ ਛੇ ਮਹੀਨੇ ਹੋ ਚੁੱਕੇ ਹਨ ਨੂੰ ਫਾਈਜ਼ਰ ਵੈਕਸੀਨ ਦੀ ਬੂਸਟਰ ਡੋਜ਼ ਲੈਣ ਲਈ ਆਪਣੀ ਬੁਕਿੰਗ ਕਰਾਉਣ ਦੀ ਅਪੀਲ ਕੀਤੀ ਹੈ।
  • ਡਾ. ਚਾਂਟ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਛੇ ਮਹੀਨੇ ਪਹਿਲਾਂ ਮੁੱਢਲੀ ਵੈਕਸੀਨ ਵਜੋਂ ਐਸਟਰਾਜ਼ੇਨੇਕਾ ਟੀਕਾ ਹਾਸਿਲ ਕੀਤਾ ਸੀ, ਉਨ੍ਹਾਂ ਨੂੰ ਹੁਣ ਫਾਈਜ਼ਰ ਬੂਸਟਰ ਦੀ ਲੋੜ ਹੈ।
  • ਪੱਛਮੀ ਆਸਟ੍ਰੇਲੀਆ ਹੁਣ ਦੇਸ਼ ਵਿੱਚ ਸਭ ਤੋਂ ਘੱਟ ਟੀਕਾਕਰਨ ਵਾਲਾ ਅਧਿਕਾਰ ਖੇਤਰ ਨਹੀਂ ਹੈ - ਕਿਓਂਕਿ ਨੋਰਦਰਨ ਟੈਰੀਟੋਰੀ ਵਿੱਚ ਸਿਰਫ਼ 63.9 ਪ੍ਰਤੀਸ਼ਤ ਆਬਾਦੀ ਦਾ ਹੀ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਹੈ।

ਅਸਥਾਈ ਵੀਜ਼ਾ ਧਾਰਕ

  • ਸਰਕਾਰ ਨੂੰ ਆਰਜ਼ੀ ਵੀਜ਼ਾ ਧਾਰਕਾਂ ਨੂੰ ਦੇਸ਼ ਛੱਡਣ ਅਤੇ ਦੁਬਾਰਾ ਦਾਖਲ ਹੋਣ ਦੀ ਆਗਿਆ ਦੇਣ ਦੀ ਮੰਗ ਕਰਨ ਵਾਲੀ ਇੱਕ ਪਟੀਸ਼ਨ 'ਤੇ 40,000 ਤੋਂ ਵੱਧ ਦਸਤਖਤ ਹੋਏ ਹਨ।

ਕੋਵਿਡ-19 ਦੇ ਅੰਕੜੇ

  • ਵਿਕਟੋਰੀਆ ਵਿੱਚ ਕੋਵਿਡ-19 ਦੇ 941 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਅੱਠ ਮੌਤਾਂ ਹੋਈਆਂ ਹਨ।
  • ਨਿਊ ਸਾਊਥ ਵੇਲਜ਼ ਵਿੱਚ 190 ਨਵੇਂ ਮਾਮਲੇ ਅਤੇ ਚਾਰ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ

ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:

ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ  'ਤੇ ਅਪਡੇਟ ਕੀਤੀ ਜਾਂਦੀ ਹੈ।


 ਉੱਤੇ 60 ਤੋਂ ਵੀ ਭਾਸ਼ਾਵਾਂ ਵਿੱਚ ਖ਼ਬਰਾਂ ਅਤੇ ਜਾਣਕਾਰੀ

ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : 

ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:


ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:


ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ  ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ  ਉੱਤੇ ਉਪਲਬਧ ਹੈ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ  

Share
Published 3 November 2021 2:54pm
By SBS/ALC Content
Source: SBS


Share this with family and friends