- ਟੀ ਜੀ ਏ ਨੇ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਆਸਟ੍ਰੇਲੀਅਨ ਲੋਕਾਂ ਲਈ ਫਾਈਜ਼ਰ ਵੈਕਸੀਨ ਬੂਸਟਰ ਸ਼ਾਟ ਨੂੰ ਦੂਜੀ ਟੀਕਾਕਰਨ ਤੋਂ ਛੇ ਮਹੀਨਿਆਂ ਬਾਅਦ ਦਿੱਤੇ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ।
- ਇੱਕ ਮਹਾਂਮਾਰੀ ਵਿਗਿਆਨੀ ਨੇ ਪੂਰੇ ਐਨ ਐਸ ਡਬਲਯੂ ਵਿੱਚ ਅਸੀਮਤ ਯਾਤਰਾ ਲਈ ਤੇਜ਼-ਟਰੈਕਿੰਗ ਯੋਜਨਾਵਾਂ ਦੇ ਵਿਰੁੱਧ ਦਿੱਤੀ ਚੇਤਾਵਨੀ।
- 1 ਨਵੰਬਰ ਨੂੰ ਅੰਤਰਰਾਸ਼ਟਰੀ ਸਰਹੱਦਾਂ ਦੇ ਮੁੜ ਖੁੱਲ੍ਹਣ ਤੋਂ ਪਹਿਲਾਂ, ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯਾਤਰੀਆਂ ਨੂੰ ਹੁਣ ਦੇਸ਼ ਤੋਂ ਬਾਹਰ ਜਾਣ ਲਈ ਛੋਟ ਦੀ ਲੋੜ ਨਹੀਂ ਹੋਵੇਗੀ।
ਨਿਊ ਸਾਊਥ ਵੇਲਜ਼
ਰਾਜ ਵਿੱਚ 304 ਨਵੇਂ ਸਥਾਨਕ ਮਾਮਲੇ ਦਰਜ ਕੀਤੇ ਗਏ ਹਨ, ਜੋ ਕਿ ਕੱਲ੍ਹ ਦੇ 282 ਦੇ ਅੰਕੜੇ ਵਿੱਚ ਵਾਧਾ ਹੈ।
ਇੱਕ ਮਹਾਂਮਾਰੀ ਵਿਗਿਆਨੀ ਨੇ ਸੋਮਵਾਰ 1 ਨਵੰਬਰ ਤੋਂ ਐਨ ਐਸ ਡਬਲਯੂ ਵਿੱਚ ਸ਼ੁਰੂ ਹੋਣ ਵਾਲੀ ਅਸੀਮਤ ਯਾਤਰਾ ਲਈ ਤੇਜ਼-ਟਰੈਕਿੰਗ ਯੋਜਨਾਵਾਂ ਦੇ ਵਿਰੁੱਧ ਚੇਤਾਵਨੀ ਦਿੱਤੀ ਹੈ। ਮੈਰੀ ਲੁਈਸ ਮੈਕਲਾਅਜ਼ ਦਾ ਕਹਿਣਾ ਹੈ ਕਿ ਖੇਤਰਾਂ ਨੂੰ ਉਨ੍ਹਾਂ ਦੀਆਂ ਟੀਕਾਕਰਨ ਦਰਾਂ ਨੂੰ ਵਧਾਉਣ ਦੀ ਲੋੜ ਹੈ।
ਪ੍ਰੀਮੀਅਰ ਡੋਮਿਨਿਕ ਪੇਰੋਟੈਟ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੋਵਿਡ ਆਰਥਿਕ ਰਿਕਵਰੀ ਕਮੇਟੀ ਇਸ ਹਫਤੇ "ਰੋਡਮੈਪ ਦੇ ਪਹਿਲੂਆਂ" ਦੀ ਜਾਂਚ ਕਰੇਗੀ।
ਵਿਕਟੋਰੀਆ
ਵਿਕਟੋਰੀਆ ਵਿੱਚ ਸਥਾਨਕ ਤੌਰ 'ਤੇ ਕੋਵਿਡ-19 ਦੇ 1534 ਮਾਮਲੇ ਅਤੇ 13 ਮੌਤਾਂ ਦਰਜ ਕੀਤੀਆਂ ਗਈਆਂ ਹਨ ਜਦੋਂਕਿ ਕਾਰੋਬਾਰ ਸ਼ੁੱਕਰਵਾਰ ਨੂੰ ਹੋਰ ਪਾਬੰਦੀਆਂ ਨੂੰ ਸੌਖਾ ਬਣਾਉਣ ਲਈ ਤਿਆਰ ਹਨ।
ਰਾਜ ਸਰਕਾਰ ਕੈਫੇ, ਹੋਟਲ, ਰੈਸਟੋਰੈਂਟ ਅਤੇ ਬਾਰਾਂ ਨੂੰ ਸਾਜ਼ੋ-ਸਾਮਾਨ ਖਰੀਦਣ ਦੀ ਇਜਾਜ਼ਤ ਦੇਣ ਲਈ $2000 ਦੇ ਵਾਊਚਰ ਦੀ ਪੇਸ਼ਕਸ਼ ਕਰ ਰਹੀ ਹੈ।
ਕਿਊ ਆਰ ਕੋਡ ਚੈੱਕ-ਇਨ ਐਪ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਹ ਐਪ ਜਲਦੀ ਹੀ ਉਪਭੋਗਤਾਵਾਂ ਨੂੰ ਸੂਚਿਤ ਕਰਨ ਦੇ ਯੋਗ ਹੋ ਜਾਵੇਗੀ ਜੇਕਰ ਉਹ ਕਿਸੇ ਐਕਸਪੋਜ਼ਰ ਸਾਈਟ 'ਤੇ ਗਏ ਹਨ।
ਆਸਟ੍ਰੇਲੀਆ ਦੇ ਆਲੇ ਦੁਆਲੇ ਪਿਛਲੇ 24 ਘੰਟੇ
- ਥੈਰੇਪਿਊਟਿਕ ਗੁੱਡਜ਼ ਐਡਮਿਨਿਸਟ੍ਰੇਸ਼ਨ (TGA) ਨੇ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਆਸਟ੍ਰੇਲੀਅਨ ਲੋਕਾਂ ਲਈ ਫਾਈਜ਼ਰ ਵੈਕਸੀਨ ਬੂਸਟਰ ਸ਼ਾਟ ਨੂੰ ਦੂਜੇ ਟੀਕਾਕਰਨ ਤੋਂ ਛੇ ਮਹੀਨਿਆਂ ਬਾਅਦ ਦਿੱਤੇ ਜਾਣ ਦੀ ਪ੍ਰਵਾਨਗੀ ਦਿੱਤੀ ਹੈ, ਜਿਸ ਵਿੱਚ ਬਜ਼ੁਰਗ ਦੇਖਭਾਲ ਨਿਵਾਸੀਆਂ ਨੂੰ ਤੀਜੀ ਖੁਰਾਕ ਦਿੱਤੀ ਜਾਣ ਦੀ ਉਮੀਦ ਹੈ।
- ਤਸਮਾਨੀਆ ਦੀ ਰਾਜ ਸਰਕਾਰ ਦਾ ਕਹਿਣਾ ਹੈ ਕਿ 97% ਜਨਤਕ ਸਿਹਤ ਕਰਮਚਾਰੀਆਂ ਕੋਲ ਟੀਕੇ ਦੀ ਘੱਟੋ-ਘੱਟ ਇੱਕ ਖੁਰਾਕ ਹੈ।
- ਆਸਟ੍ਰੇਲੀਅਨ ਕੈਪੀਟਲ ਟੈਰੀਟਰੀ ਵਿੱਚ 12 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਰਾਸ਼ਟਰੀ ਰਾਜਧਾਨੀ 90 ਪ੍ਰਤੀਸ਼ਤ ਟੀਕਾਕਰਨ ਦਰ ਦੇ ਨੇੜੇ ਪਹੁੰਚ ਰਹੀ ਹੈ।
ਕੁਆਰੰਟੀਨ, ਯਾਤਰਾ, ਟੈਸਟਿੰਗ ਕਲੀਨਿਕ ਅਤੇ ਮਹਾਂਮਾਰੀ ਦੀ ਬਿਪਤਾ ਅਦਾਇਗੀ
ਕੁਆਰੰਟੀਨ ਅਤੇ ਟੈਸਟਿੰਗ ਦੀਆਂ ਜ਼ਰੂਰਤਾਂ ਦਾ ਪ੍ਰਬੰਧਨ ਅਤੇ ਰਾਜ ਅਤੇ ਪ੍ਰਦੇਸ਼ ਸਰਕਾਰਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ:
- ਨਿਊ ਸਾਊਥ ਵੇਲਜ਼ ਅਤੇ
- ਵਿਕਟੋਰੀਆ , ਅਤੇ
- ਆਸਟ੍ਰੇਲੀਅਨ ਕੈਪੀਟਲ ਟੇਰੀਟਰੀ ਅਤੇ
- ਨੋਰਦਰਨ ਟੇਰੀਟਰੀ ਅਤੇ
- ਕੁਇੰਜ਼ਲੈਂਡ ਅਤੇ
- ਦੱਖਣੀ ਆਸਟ੍ਰੇਲੀਆ ਅਤੇ
- ਤਸਮਾਨੀਆ ਅਤੇ
- ਪੱਛਮੀ ਆਸਟ੍ਰੇਲੀਆ ਅਤੇ
ਜੇ ਤੁਸੀਂ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਛੋਟ ਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਆਸਟ੍ਰੇਲੀਆ ਤੋਂ ਬਾਹਰ ਜਾਣ ਹਿੱਤ ਹਾਲਤਾਂ ਬਾਰੇ । ਅੰਤਰਰਾਸ਼ਟਰੀ ਉਡਾਣਾਂ ਲਈ ਅਸਥਾਈ ਉਪਾਅ ਹਨ ਜਿਨ੍ਹਾਂ ਦੀ ਸਰਕਾਰ ਦੁਆਰਾ ਨਿਰੰਤਰ ਸਮੀਖਿਆ ਕੀਤੀ ਜਾਂਦੀ ਹੈ ਅਤੇ 'ਤੇ ਅਪਡੇਟ ਕੀਤੀ ਜਾਂਦੀ ਹੈ।
ਆਪਣੇ ਰਾਜ ਜਾਂ ਪ੍ਰਦੇਸ਼ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਬਾਰੇ ਇੱਥੋਂ ਜਾਣੋ : , , , , , , ,
ਐਨ ਐਸ ਡਬਲਯੂ ਮਲਟੀਕਲਚਰਲ ਹੈਲਥ ਕਮਿਊਨੀਕੇਸ਼ਨ ਸਰਵਿਸ ਦੇ ਅਨੁਵਾਦ ਕੀਤੇ ਗਏ ਸ਼ਬਦਾਂ ਬਾਰੇ ਜਾਣੋ:
ਤੁਹਾਡੇ ਰਾਜ ਜਾਂ ਪ੍ਰਦੇਸ਼ ਵਿਚਲੇ ਟੈਸਟਿੰਗ ਕਲੀਨਿਕ:
ਰਾਜ ਅਤੇ ਪ੍ਰਦੇਸ਼ ਵਿੱਚ ਮਹਾਂਮਾਰੀ ਬਿਪਤਾ ਦੀ ਅਦਾਇਗੀ ਦੀ ਜਾਣਕਾਰੀ:
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ ਉੱਤੇ ਉਪਲਬਧ ਹੈ।
ਸਬੰਧਿਤ ਪੇਸ਼ਕਾਰੀਆਂ/ਇਹ ਵੀ ਜਾਣੋ:

ਆਸਟ੍ਰੇਲੀਆ ਵਿੱਚ ਕੋਵਿਡ-19: ਤੁਹਾਡੀ ਭਾਸ਼ਾ ਵਿੱਚ ਮੌਜੂਦ ਲਾਜ਼ਮੀ ਜਾਣਕਾਰੀ