ਕੋਰੋਨਵਾਇਰਸ ਕਾਰਨ ਲੱਗੀਆਂ ਯਾਤਰਾ ਪਾਬੰਦੀਆਂ ਕਾਰਨ ਸੈਂਕੜੇ ਅੰਤਰਰਾਸ਼ਟਰੀ ਵਿਦਿਆਰਥੀਆਂ, ਅਸਥਾਈ ਵੀਜ਼ਾ ਧਾਰਕਾਂ, ਆਸਟ੍ਰੇਲੀਆਈ ਨਾਗਰਿਕਾਂ ਅਤੇ ਸਥਾਈ ਵਸਨੀਕਾਂ ਦੇ ਚਿੰਤਾਜਨਕ ਹਾਲਾਤਾਂ ਨੂੰ ਸੰਬੋਧਿਤ ਕਰਦਿਆਂ ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਂਡਰਿਊਸ ਨੇ ਆਖਿਆ ਕੇ "ਕੋਵਿਡ -19 ਦੀ ਦੂਜੀ ਲਹਿਰ ਤੇ ਕਾਬੂ ਪਾਉਂਦੇ ਹੀ ਅੰਤਰਰਾਸ਼ਟਰੀ ਸਿੱਖਿਆ ਨੂੰ ਸਾਵਧਾਨੀ ਨਾਲ਼ ਹੌਲੀ ਹੌਲੀ ਮੁੜ ਸ਼ੁਰੂ ਕਰਨਾ ਸਾਡੇ ਆਰਥਕ ਵਿਕਾਸ ਲਈ ਬਹੁਤ ਜ਼ਰੂਰੀ ਹੈ।"
ਇਸ ਮਹਾਂਮਾਰੀ ਕਾਰਨ ਲਗਭਗ 120,000 ਅੰਤਰਰਾਸ਼ਟਰੀ ਵਿਦਿਆਰਥੀ ਆਸਟ੍ਰੇਲੀਆ ਵਾਪਿਸ ਪਰਤਣ ਵਿੱਚ ਅਸਮਰੱਥ ਹਨ ਜਿਨ੍ਹਾਂ ਵਿਚੋਂ ਘੱਟੋ ਘੱਟ 6,600 ਭਾਰਤ ਵਿਚ ਫ਼ਸੇ ਹੋਏ ਹਨ।
ਇਕ ਮੀਡੀਆ ਪ੍ਰੈਸ ਕਾਨਫਰੰਸ ਦੌਰਾਨ,ਐਸ ਬੀ ਐਸ ਪੰਜਾਬੀ ਵੱਲੋਂ ਵਾਪਸ ਆਉਣ ਵਿੱਚ ਅਸਮਰਥ ਵੀਜ਼ਾ ਧਾਰਕਾਂ ਦੇ ਫ਼ਿਕਰਮੰਦ ਹਲਾਤਾਂ ਬਾਰੇ ਪੁੱਛੇ ਗਏ ਸਵਾਲ ਤੇ ਸ਼੍ਰੀ ਐਂਡਰਿਊਸ ਨੇ ਕਿਹਾ ਇਨ੍ਹਾਂ ਵੀਜ਼ਾ ਧਾਰਕਾਂ ਦਾ ਵਿਕਟੋਰੀਆ ਦਾ ਹੀ ਨਹੀਂ ਬਲਕਿ ਪੂਰੇ ਆਸਟ੍ਰੇਲੀਆ ਦੀ ਆਰਥਿਕਤਾ ਦੀ ਉਸਾਰੀ ਵਿੱਚ ਬਹੁਤ ਅਣਮੁੱਲਾ ਯੋਗਦਾਨ ਹੈ। ਉਨ੍ਹਾਂ ਕਿਹਾ ਕੀ ਉਹ ਕਾਫ਼ੀ ਆਸਵੰਦ ਹਨ ਕੀ ਛੇਤੀ ਹੀ ਇਨ੍ਹਾਂ ਨਾਜ਼ੁਕ ਹਲਾਤਾਂ ਤੇ ਕਾਬੂ ਪਾ ਲਿਆ ਜਾਵੇਗਾ ਅਤੇ ਪ੍ਰਵਾਸ ਨੂੰ ਤਿੱਖੀ ਨਿਗਰਾਨੀ ਹੇਠ ਮੁੜ ਸ਼ੁਰੂ ਕੀਤਾ ਜਾ ਸਕੇਗਾ।
ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਤੋਂ ਲੈ ਸਕਦੇ ਹੋ।
ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ ਉੱਤੇ ਉਪਲਬਧ ਹੈ।