ਨਿਊ ਸਾਊਥ ਵੇਲਜ਼ ਰਾਜ ਵਿਚ ਪੜ ਰਹੇ ਅੰਤਰਰਾਸ਼ਟਰੀ ਵਿਦਿਆਰਥੀ ਹੁਣ ਰਾਜ ਦੀ ਇਸ ਪਾਇਲਟ ਯੋਜਨਾ ਰਾਹੀਂ ਕੈਂਪਸ ਵਿੱਚ ਵਾਪਸ ਆ ਕੇ ਆਪਣੀ ਪੜਾਈ ਪੂਰੀ ਕਰ ਸਕਣਗੇ।
ਕੋਵਿਡ-19 ਦੇ ਦੋਵੇਂ ਟੀਕੇ ਲਵਾ ਚੁੱਕੇ ਵਿਦਿਆਰਥੀਆਂ ਨੂੰ ਵਾਪਸ ਆ ਕੇ ਕੁਆਰੰਟੀਨ ਕਰਨ ਦੀ ਲੋੜ ਨਹੀਂ ਹੋਵੇਗੀ।
ਹਲਾਂ ਕੇ 15 ਤੋਂ ਵੱਧ ਦੇਸ਼ਾਂ ਦੇ ਲਗਭਗ 250 ਵਿਦਿਆਰਥੀਆਂ ਨੂੰ ਲੈ ਕੇ ਪਹਿਲਾ ਚਾਰਟਰਡ ਜਹਾਜ਼ 6 ਦਸੰਬਰ ਨੂੰ ਸਿਡਨੀ ਵਿੱਚ ਪਹੁੰਚ ਰਿਹਾ ਹੈ, ਨਿਊ ਸਾਊਥ ਵੇਲਜ਼ ਰਾਜ ਦੇ ਨਿਵੇਸ਼ ਵਿਭਾਗ ਦੇ ਬੁਲਾਰੇ ਨੇ ਐਸ ਬੀ ਐਸ ਪੰਜਾਬੀ ਨੂੰ ਦੱਸਿਆ ਕਿ ਭਾਰਤ ਅਤੇ ਹੋਰ ਦੱਖਣੀ ਏਸ਼ੀਆਈ ਦੇਸ਼ਾਂ ਦੇ ਵਿਦਿਆਰਥੀ 24 ਦਸੰਬਰ ਨੂੰ ਪਹੁੰਚ ਰਹੀ ਦੂਜੀ ਉਡਾਣ ਵਿੱਚ ਵਾਪਸ ਪਹੁੰਚਣਗੇ।
ਇਹ ਘੋਸ਼ਣਾ ਅਜਿਹੇ ਸਮੇਂ ਵਿੱਚ ਕੀਤੀ ਗਈ ਹੈ ਜਦੋਂ ਭਾਰਤ ਅਤੇ ਇਸ ਵਰਗੇ ਹੋਰ ਦੇਸ਼ਾਂ ਤੋਂ ਆਸਟ੍ਰੇਲੀਅਨ ਯੂਨੀਵਰਸਿਟੀਆਂ ਲਈ ਦਾਖ਼ਲਾ ਅਰਜ਼ੀਆਂ ਵਿੱਚ ਯੂਕੇ, ਅਮਰੀਕਾ ਅਤੇ ਕੈਨੇਡਾ ਦੇ ਮੁਕਾਬਲੇ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ ਉੱਤੇ ਉਪਲਬਧ ਹੈ।