ਨਵੇਂ ਓਮਿਕਰੋਨ ਵੇਰੀਐਂਟ ਦੇ ਮਾਮਲੇ ਵਧਣ ਨਾਲ਼ ਵੱਖ-ਵੱਖ ਰਾਜਾਂ ਅਤੇ ਪ੍ਰਦੇਸ਼ਾਂ ਵਿੱਚ ਇਕਾਂਤਵਾਸ ਦੇ ਨਿਯਮ ਅਤੇ ਨਜ਼ਦੀਕੀ ਸੰਪਰਕਾਂ ਦੀ ਪਰਿਭਾਸ਼ਾ ਨੂੰ ਵੀ ਬਦਲਿਆ ਜਾ ਰਿਹਾ ਹੈ।
ਕੁੱਝ ਸਮਾਂ ਪਹਿਲਾਂ ਐਲਾਨੇ ਗਏ ਬਦਲਾਅਵਾਂ ਵਿੱਚ ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਡੋਮਿਨਿਕ ਪੇਰੋਟੈਟ ਨੇ ਕਿਹਾ ਸੀ ਕਿ ਨਜ਼ਦੀਕੀ ਸੰਪਰਕਾਂ ਵਿੱਚ ਮੁੱਖ ਤੌਰ 'ਤੇ ਇੱਕ ਘਰ ਵਿੱਚ ਰਹਿੰਦੇ ਪਰਿਵਾਰਿਕ ਮੇਂਬਰਾਂ ਨੂੰ ਸ਼੍ਰੇਣੀਬੱਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ, "ਨਿਊ ਸਾਊਥ ਵੇਲਜ਼ ਸਿਹਤ ਵਿਭਾਗ ਵੀਅਕਤੀਗਤ ਹਲਾਤਾਂ ਮੁਤਾਬਕ ਸੱਤ ਦਿਨਾਂ ਦੇ ਇਕਾਂਤਵਾਸ ਦੇ ਬਜਾਏ ਸਿਰਫ਼ ਪੀਸੀਆਰ ਟੈਸਟ ਕਰਨ ਲਈ ਆਦੇਸ਼ ਦੇ ਸਕਦਾ ਹੈ।"
ਨਿਊ ਸਾਊਥ ਵੇਲਜ਼ ਸਿਹਤ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਪੂਰੀ ਤਰ੍ਹਾਂ ਕੋਵਿਡ-19 ਟੀਕਾਕਰਨ ਕਰਵਾ ਚੁੱਕੇ ਸੰਪਰਕਾਂ ਨੂੰ ਉਦੋਂ ਤੱਕ ਅਲੱਗ ਰਹਿਣਾ ਪਵੇਗਾ ਜਦੋਂ ਤੱਕ ਉਹ ਨਕਾਰਾਤਮਕ ਪੀਸੀਆਰ ਟੈਸਟ ਪ੍ਰਾਪਤ ਨਹੀਂ ਕਰ ਲੈਂਦੇ।
ਵਿਕਟੋਰੀਆ ਵਿੱਚ ਪੂਰੀ ਤਰ੍ਹਾਂ ਕੋਵਿਡ-19 ਟੀਕਾਕਰਨ ਕਰਵਾ ਚੁੱਕੇ ਘਰੇਲੂ ਸੰਪਰਕਾਂ ਨੂੰ 7 ਦਿਨਾਂ ਲਈ ਅਤੇ ਜਿਨ੍ਹਾਂ ਨੇ ਹਾਲੇ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਨੂੰ ਘਰ ਵਿੱਚ 14 ਦਿਨਾਂ ਲਈ ਕੁਆਰੰਟੀਨ ਕਰਣਾ ਪਵੇਗਾ।
ਸਮਾਜਿਕ ਸੰਪਰਕਾਂ ਨੂੰ ਪੀਸੀਆਰ ਟੈਸਟ ਕਰਵਾਉਣ ਅਤੇ ਨਕਾਰਾਤਮਕ ਨਤੀਜਾ ਪ੍ਰਾਪਤ ਹੋਣ ਤੱਕ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕੰਮ ਵਾਲੀ ਥਾਂ ਜਾਂ ਸਿੱਖਿਆ ਪ੍ਰਾਪਤ ਕਰਣ ਵਾਲ਼ੀ ਥਾਂ ਵਾਲ਼ੇ ਸੰਪਰਕਾਂ ਨੂੰ 24 ਘੰਟਿਆਂ ਦੇ ਅੰਦਰ ਪੀਸੀਆਰ ਟੈਸਟ ਕਰਵਾਉਣ ਅਤੇ ਨਕਾਰਾਤਮਕ ਨਤੀਜਾ ਪ੍ਰਾਪਤ ਹੋਣ ਤੱਕ ਇਕਾਂਤਵਾਸ ਵਿੱਚ ਰਹਿਣਾ ਪਵੇਗਾ।
ਕੁਈਨਜ਼ਲੈਂਡ ਵਿੱਚ ਨਜ਼ਦੀਕੀ ਸੰਪਰਕਾਂ ਨੂੰ 14 ਦਿਨਾਂ ਲਈ ਕੁਆਰੰਟੀਨ ਅਤੇ ਆਨਲਾਈਨ ਨਜ਼ਦੀਕੀ ਸੰਪਰਕ ਫ਼ਾਰਮ ਭਰਨਾ ਪਵੇਗਾ ਜਿਸ ਤੋਂ ਬਾਅਦ ਉਨ੍ਹਾਂ ਨੂੰ ਕੁਈਨਜ਼ਲੈਂਡ ਹੈਲਥ ਵਲੋਂ ਸੰਪਰਕ ਕੀਤਾ ਜਾਵੇਗਾ। ਨਕਾਰਾਤਮਕ ਨਤੀਜਾ ਪ੍ਰਾਪਤ ਹੋਣ ਤੱਕ ਕੁਆਰੰਟੀਨ ਕਰਨਾ ਲਾਜ਼ਮੀ ਹੋਵੇਗਾ।
ਏ ਸੀ ਟੀ ਵਿੱਚ ਨਜ਼ਦੀਕੀ ਸੰਪਰਕਾਂ ਨੂੰ ਇੱਕ ਘੋਸ਼ਣਾ ਪੱਤਰ ਭਰਨਾ ਪਵੇਗਾ ਅਤੇ ਏ ਸੀ ਟੀ ਹੈਲਥ ਤੋਂ ਨਿਰਦੇਸ਼ ਪ੍ਰਾਪਤ ਹੋਣ ਤੱਕ ਇਕਾਂਤਵਾਸ ਵਿੱਚ ਰਹਿਣਾ ਪਵੇਗਾ।
ਪੱਛਮੀ ਆਸਟ੍ਰੇਲੀਆ ਦੇ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਉਹ ਨਜ਼ਦੀਕੀ ਸੰਪਰਕਾਂ ਨਾਲ਼ ਆਪ ਸੰਪਰਕ ਕਰ ਕੇ ਕੋਵਿਡ-19 ਮਾਮਲਿਆਂ ਦੀ ਪੁਸ਼ਟੀ ਕਰਦਾ ਹੈ।
ਤਸਮਾਨੀਆ ਵਿੱਚ ਪੂਰੀ ਤਰ੍ਹਾਂ ਟੀਕਾਕਰਨ ਹਾਸਿਲ ਨਜ਼ਦੀਕੀ ਸੰਪਰਕਾਂ ਨੂੰ ਕੁਆਰੰਟੀਨ ਕਰਣਾ ਪਵੇਗਾ ਅਤੇ ਜਲਦੀ ਤੋਂ ਜਲਦੀ ਟੈਸਟ ਕਰਵਾਉਣਾ ਪਵੇਗਾ ਅਤੇ ਜਿਨ੍ਹਾਂ ਨੂੰ ਕੋਵਿਡ-19 ਦਾ ਟੀਕਾ ਨਹੀਂ ਲਗਿਆ ਉਨ੍ਹਾਂ ਲਈ 14 ਦਿਨਾਂ ਦਾ ਕੁਆਰੰਟੀਨ ਲਾਜ਼ਮੀ ਹੋਵੇਗਾ।
ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀ ਉੱਤੇ ਉਪਲਬਧ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ